ਮੂਨਕ, 27 ਜੂਨ (ਕੁਲਵੰਤ ਦੇਹਲਾ)- ਸਥਾਨਕ ਗੁਰੂਦੁਆਰਾ ਨੌਵੀਂ ਪਾਤਸ਼ਾਹੀ ਵਿੱਖੇ ਬੱਚਿਆਂ ਨੂੰ ਗੁਰਬਾਣੀ ਕੰਠ ਕਰਾਉਣ ਅਤੇ ਨੌਜਵਾਨਾ ਨੂੰ ਨਸ਼ਿਆ ਤੋਂ ਬਚਾਉਣ ਅਤੇ ਸਿੱਖੀ ਨਾਲ ਜੌੜਣ ਲਈ ਦਸਤਾਰ ਸਜਾਉ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰੂਦੁਆਰਾ ਨੋਂਵੀ ਪਾਤਸ਼ਾਹੀ ਦੇ ਪ੍ਰਧਾਨ ਮਹਿੰਦਰ ਸਿੰਘ ਤੂਰ ਨੇ ਦੱਸਿਆ ਕਿ ਇਹ ਕੈਂਪ ਦੱਸ ਦਿਨਾ ਤੱਕ ਚਲਾਇਆ ਗਿਆ ਜਿਸ ਵਿੱਚ ਐਸ.ਜੀ.ਪੀ.ਸੀ. ਦੇ ਪ੍ਰਚਾਰਕ ਗੁਰਸੇਵਕ ਸਿੰਘ ਨੇ ਬੱਚਿਆਂ ਨੂੰ ਸ਼ੁੱਧ ਗੁਰਬਾਣੀ ਦਾ ਪਾਠ ਕਰਣ ਅਤੇ ਜੁਬਾਨੀ ਕੰਠ ਦੀ ਬੜੇ ਸੁਚੱਜੇ ਢੰਗ ਨਾਲ ਸਿੱਖਿਆ ਦਿੱਤੀ। ਇਸ ਦੇ ਨਾਲ ਹੀ 10 ਦਿਨਾ ਤੱਕ ਐਸ.ਜੀ.ਪੀ.ਸੀ. ਦੇ ਕੋਚ ਅਮਰਜੀਤ ਸਿੰਘ ਨੇ ਨੌਜਵਾਨਾ ਨੁੰ ਸੋਹਣੀ ਦਸਤਾਰ ਸਜਾਉਣ ਅਤੇ ਦੁਮਾਲੇ ਸਜਾਉਣ ਦੀ ਟ੍ਰੇਨਿੰਗ ਵੀ ਦਿੱਤੀ। ਇਸ ਪ੍ਰੋਗਰਾਮ ਵਿੱਚ ਰੋਜਾਨਾ 2-2 ਘੰਟੇ ਦੀਆ ਕਲਾਸਾ ਲਗਾਈਆਂ ਗਈਆ। ਅੱਜ ਦੋਹਾਂ ਮੁਕਾਬਲਿਆਂ ਤੋਂ ਬਾਅਦ ਪਹਿਲੀਆਂ ਤਿੰਨ ਪੁਜੀਸ਼ਨਾ ਹਾਸਿਲ ਕਰਣ ਵਾਲੇ ਜੇਤੂਆਂ ਨੂੰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਇਨਾਮ ਦਿੱਤੇ ਗਏ। ਇਸ ਮੌਕੇ ਜੱਥੇਦਾਰ ਸ਼੍ਰੀ ਦਮਦਮਾ ਸਾਹਿਬ ਨੇ ਬੋਲਦਿਆ ਕਿਹਾ ਕਿ ਜਿੱਥੇ ਬੱਚਿਆ ਨੂੰ ਗੁਰਬਾਣੀ ਨਾਲ ਨਿਰੰਤਰ ਜੁੜ ਕੇ ਬਾਣੀ ਅਤੇ ਬਾਣੇ ਵਿੱਚ ਪੱਕਾ ਹੋਣਾ ਚਾਹੀਦਾ ਹੈ ਉਥੇ ਹੀ ਮਾਪਿਆ ਨੂੰ ਵੀ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕਰਣਾ ਚਾਹੀਦਾ ਹੈ।ਇਸ ਕੈਂਪ ਵਿੱਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ ਨੇ ਵਿਸ਼ੇਸ਼ ਸਹਿਯੋਗ ਦਿੱਤਾ ਅਤੇ ਐਸ.ਜੀ.ਪੀ.ਸੀ ਵੱਲੋਂ ਬਹਿਣੀਵਾਲ ਨੇ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮਹਿੰਦਰ ਸਿੰਘ ਤੂਰ ਨੇ ਜੱਥੇਦਾਰ ਤਖਤ ਦਮਦਮਾ ਸਾਹਿਬ ਅਤੇ ਬਹਿਣੀਵਾਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਕੈਂਪ ਵਿੱਚ ਗ੍ਰੰਥੀ ਭਾਈ ਸਤਨਾਮ ਸਿੰਘ ਅਤੇ ਨੌਜਵਾਨ ਵਰਿੰਦਰ ਸਿੰਘ ਛਿੰਦਾ ਨੇ ਦਿਨ ਰਾਤ ਇੱਕ ਕਰਕੇ ਸੇਵਾ ਨਿਭਾਈ।