Skip to content
Independent perspectives. Global stories.
BREAKING

ਪ੍ਰਦੀਪ ਕੁਮਾਰ ਸੱਭਰਵਾਲ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Share this story

ਜ਼ਿਲ੍ਹੇ ਦਾ ਵਿਕਾਸ ਤੇ ਲੋਕਾਂ ਦੀ ਸੇਵਾ ਰਹੇਗੀ ਪਹਿਲੀ ਤਰਜੀਹ : ਡੀ.ਸੀ.

image ਤਰਨਤਾਰਨ, 28 ਜੂਨ (ਆਹਲੂਵਾਲੀਆ, ਰਵਿੰਦਰ ਕਕੜ)- ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਤਰਨਤਾਰਨ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਸੱਭਰਵਾਲ  ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਜੋਂ ਸੇਵਾਵਾਂ ਨਿਭਾ ਰਹੇ ਸਨ। ਅਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਸਾਰੇ ਜ਼ਿਲਾ ਅਧਿਕਾਰੀਆਂ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣਾ ਅਹੁਦਾ ਸੰਭਾਲਣ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ (ਆਈ. ਏ. ਐਸ.) ਨੇ ਕਿਹਾ ਕਿ ਜ਼ਿਲ੍ਹੇ ਦਾ ਵਿਕਾਸ ਅਤੇ ਲੋਕਾਂ ਦੀ ਸੇਵਾ ਉਨਾਂ ਦੀ ਪਹਿਲੀ ਤਰਜ਼ੀਹ ਰਹੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮਸਿਆਵਾਂ ਦਾ ਹਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗਾਂ ਵਾਲਾ ਸਮਝ ਰਹੇ ਹਨ, ਜਿਨਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿੱਜੀ ਦਿਲਚਸਪੀ ਲੈ ਕੇ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨਾਂ ਕਿਹਾ ਕਿ ਜ਼ਿਲਾ ਅਧਿਕਾਰੀਆਂ ਅਤੇ ਸਮੂਹ ਕਰਮਚਾਰੀਆਂ ਦੇ ਸਹਿਯੋਗ ਨਾਲ ਉਹ ਲੋਕਾਂ ਨੂੰ ਬਿਨਾਂ ਕਿਸ ਪਰੇਸ਼ਾਨੀ ਦੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਕਿਹਾ ਕਿ ਉਨਾਂ ਦੇ ਦਫ਼ਤਰ ਦੇ ਦਰਵਾਜ਼ੇ ਲੋਕਾਂ ਲਈ ਹਰ ਵੇਲੇ ਖੁਲੇ ਹਨ ਅਤੇ ਲੋਕ ਬਿਨ੍ਹਾਂ ਝਿਜਕ ਆਪਣੀ ਗੱਲ ਉਨਾਂ ਨਾਲ ਕਰ ਸਕਦੇ ਹਨ।ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਪਰੇਸ਼ਾਨੀ ਨਹੀਂ ਆਉਣ ਦਿਤੀ ਜਾਵੇ ਅਤੇ ਸਮੇਂ ਸਿਰ ਉਹਨਾਂ ਦੀਆਂ ਸ਼ਿਕਾਇਤਾਂ ਤੇ ਸਮਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖਤ ਦਿਸ਼ਾਂ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਉਹ ਆਪਣੇ ਦਫ਼ਤਰਾਂ ਵਿਚ ਸਮੇਂ ਸਿਰ ਹਾਜ਼ਰ ਹੋਣਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕ ’ਤੇ ਐਸ. ਡੀ. ਐਮ. ਤਰਨਤਾਰਨ ਅਮਨਦੀਪ ਕੌਰ, ਐਸ. ਡੀ. ਐਮ. ਪੱਟੀ ਸ੍ਰੀ ਸੁਰਿੰਦਰ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਡੀ. ਆਰ. ਓ. ਸ੍ਰੀ ਅਰਵਿੰਦਰਪਾਲ ਸਿੰਘ ਅਤੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ। ਜਿਥੇ ਸ੍ਰੀ ਦਰਬਾਰ ਸਾਹਿਬ ਦੇ ਮੈਨਜਰ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

WRITTEN BY