ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ 1 ਜੁਲਾਈ ਤੋਂ ਆਰੰਭੀ ਜਾਣ ਵਾਲੀ ਧਾਰਮਿਕ ਲਹਿਰ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ

image ਤਲਵੰਡੀ ਸਾਬੋ, 28 ਜੂਨ (ਰਾਮ ਰੇਸ਼ਮ ਨਥੇਹਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇੱਕ ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਧਰਮ ਪ੍ਰਚਾਰ ਲਹਿਰ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਇਲਾਕੇ ਦੇ ਗ੍ਰੰਥੀ ਸਿੰਘ ਤੇ ਮੋਹਤਬਰ ਸਖਸ਼ੀਅਤਾਂ ਦੀ ਇੱਕ ਮੀਟਿੰਗ ਤਖ਼ਤ ਸਾਹਿਬ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਰਨਲ ਸੈਕਟਰੀ ਭਾਈ ਅਮਰਜੀਤ ਸਿੰਘ ਚਾਵਲਾ ਤੇ ਸਕੱਤਰ ਸੁਖਦੇਵ ਸਿੰਘ ਭੌਰ ਨੇ ਕੀਤੀ।ਮੀਟਿੰਗ ਦੀ ਸ਼ੁਰੂਆਤ ਮੌਕੇ ਸ੍ਰੌਮਣੀ ਕਮੇਟੀ ਮੈਂਬਰ ਭਾਈ ਮੋਹਣ ਸਿੰਘ ਬੰਗੀ ਨੇ ਸਭਨਾਂ ਨੂੰ ਜੀ ਆਇਆ ਕਿਹਾ।ਉਪਰੰਤ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਇੱਕ ਜੁਲਾਈ ਨੂੰ ਸ਼ੁਰੂ ਕੀਤੀ ਜਾਣ ਵਾਲੀ ਧਰਮ ਪ੍ਰਚਾਰ ਲਹਿਰ ਦੇ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ.ਕ੍ਰਿਪਾਲ ਸਿੰਘ ਬੰਡੂਗਰ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਵਿਦਵਾਨ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਉਕਤ ਲਹਿਰ ਸਬੰਧੀ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ। ਜ਼ਿੰਨ੍ਹਾਂ ਦੇ ਭੋਗ 1 ਜੁਲਾਈ ਨੂੰ ਪਾਉਣ ਤਂੋ ਬਾਅਦ ਨਵੇਂ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ।ਜਿਸ ਦੌਰਾਨ ਧਰਮ ਪ੍ਰਚਾਰ ਦੀ ਲਹਿਰ ਦੀ ਸ਼ੁਰੂਆਤ ਕੀਤੀ ਜਾਵੇਗੀ।ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਬਾਰੇ ਸਾਰੇ ਸ਼੍ਰੋਮਣੀ ਕਮੇਟੀ ਮਂੈਬਰਾਂ ਤੇ ਮੋਹਤਬਰਾਂ ਤੋਂ ਸੁਝਾਅ ਲਏ ਗਏ। ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਲਹਿਰ ਦੌਰਾਨ ਪਤਿਤ ਹੋ ਰਹੇ ਸਿੱਖ ਨੌਜਵਾਨਾਂ ਨੂੰ ਦੁਬਾਰਾ ਸਿੱਖੀ ਸਰੂਪ ਵਿੱਚ ਲਿਆਉਣ ਲਈ ਵਿਸ਼ੇਸ ਪ੍ਰੋਗਰਾਮ ਉਲੀਕੇ ਜਾਣਗੇ ਤਾਂਕਿ ਨੌਜਵਾਨ ਆਪਣੇ ਗੌਰਵਮਈ ਵਿਰਸੇ ਤੋਂ ਜਾਣੂੰ ਹੋ ਕੇ ਬਾਣੀ ਤੇ ਬਾਣੇ ਦੇ ਧਾਰਣੀ ਬਣ ਸਕਣ। ਸਿੰਘ ਸਾਹਿਬ ਨੇ ਇਸ ਮੌਕੇ ਉਕਤ ਧਾਰਮਿਕ ਲਹਿਰ ਦੀ ਆਰੰਭਤਾ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਇਲਾਕੇ ਦੇ ਨਾਲ-ਨਾਲ ਸਮੁੱਚੀਆਂ ਸਿੱਖ ਸੰਗਤਾਂ ਨੂੰ ਪੁੱਜਣ ਲਈ ਵੀ ਕਿਹਾ ਗਿਆ।ਅਖੀਰ ਵਿੱਚ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ,ਭਾਈ ਮਨਜੀਤ ਸਿੰਘ ਬੱਪੀਆਣਾ ਅੰਤ੍ਰਿਗ ਮੈਂਬਰ ਧਰਮ ਪ੍ਰਚਾਰ ਕਮੇਟੀ,ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮੋਹਨ ਸਿੰਘ ਬੰਗੀ, ਭਾਈ ਅਮਰੀਕ ਸਿੰਘ ਕੋਟਸ਼ਮੀਰ,ਭਾਈ ਗੁਰਪ੍ਰੀਤ ਸਿੰਘ ਝੱਬਰ, ਗੁਰਤੇਜ ਸਿੰਘ ਢੱਡੇ, , ਮਿੱਠੂ ਸਿੰਘ ਕਾਹਨਕੇ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਹਰਤੇਜ ਸਿੰਘ, ਅਵਤਾਰ ਸਿੰਘ ਬਣਾਂਵਾਲਾ, ਮਹਿੰਦਰ ਕੌਰ, ਸੁਰਜੀਤ ਸਿੰਘ, ਅਜੀਤ ਸਿੰਘ ਇੰਚਾਰਜ, ਸੁਖਵਿੰਦਰ ਸਿੰਘ ਗਰੇਵਾਲ ਮੀਤ ਸਕੱਤਰ, ਅਕਾਲੀ ਆਗੂ ਗੁਰਸੇਵਕ ਸਿੰਘ ਜਵਾਹਰਕੇ, ਬਾਬਾ ਚਰਨਜੀਤ ਸਿੰਘ ਕਾਰਸੇਵਾ ਵਾਲੇ, ਕੁਲਵਿੰਦਰ ਸਿੰਘ, ਤਖ਼ਤ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ, ਸ਼ੁਬੇਗ ਸਿੰਘ, ਗੁਰਦੀਪ ਸਿੰਘ ਦੁਫੇੜਾ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਬੰਗੀ, ਸੁਰਿੰਦਰ ਸਿੰਘ ਮੰਡੇਰ ਆਦਿ ਮੌਜੂਦ ਸਨ।

Send this to a friend