Skip to content
Independent perspectives. Global stories.
BREAKING

ਕੁਦਰਤੀ ਖੇਤੀ ਦੇ ਰੁਝਾਨ ਨੂੰ ਪ੍ਰਫ਼ੁਲਤ ਕਰਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ : ਪ੍ਰੋ. ਬਡੂੰਗਰ

Share this story

image ਅੰਮ੍ਰਿਤਸਰ, 29 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਸਿਖਇਜ਼ਮ ਬਹਾਦਰਗੜ੍ਹ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਕੁਦਰਤੀ ਖੇਤੀ ਦੇ ਹੋਰ ਉਭਾਰ, ਵਾਤਾਵਰਣ ਦੀ ਸ਼ੁੱਧਤਾ ਸਬੰਧੀ ਲਹਿਰ ਚਲਾਉਣ ਦੀ ਵਿਉਂਤਬੰਦੀ ਕਰਨ ਦੇ ਨਾਲ-ਨਾਲ ਨੌਜੁਆਨੀ ਨੂੰ ਖੇਡਾਂ ਵੱਲ ਰੁਚਿਤ ਕਰਨ ਲਈ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਨੁੱਖੀ ਸਿਹਤ ਦੀ ਅਰੋਗਤਾ ਲਈ ਚੰਗੇ ਖਾਧ ਪਦਾਰਥ, ਸ਼ੁੱਧ ਵਾਤਾਵਰਣ ਅਤੇ ਖੇਡਾਂ ਦੀ ਵਿਸ਼ੇਸ਼ ਮਹੱਤਤਾ ਹੈ, ਪਰ ਵਰਤਮਾਨ ਸਮੇਂ ਵਿਚ ਅਸੀਂ ਜਿਥੇ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਅਵੇਸਲੇ ਹੋ ਰਹੇ ਹਾਂ ਉਥੇ ਹੀ ਖੇਤੀ ਲਈ ਰਸਾਇਣਕ ਖਾਦਾਂ ਅਤੇ ਕੀੜੇ ਮਾਰ ਦਵਾਈਆਂ ਦੀ ਅੰਧਾ-ਧੁੰਦ ਵਰਤੋਂ ਕਰਕੇ ਕੁਦਰਤੀ ਤਰੀਕੇ ਨਾਲ ਤਿਆਰ ਕੀਤੀ ਜਾਂਦੀਆਂ ਸਬਜ਼ੀਆਂ ਅਤੇ ਫ਼ਸਲਾਂ ਤਿਆਰ ਕਰਨ ਤੋਂ ਵੀ ਦੂਰ ਹੁੰਦੇ ਜਾ ਰਹੇ ਹਾਂ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਚਾਨਣ ਸਿੰਘ, ਡਾ. ਗੁਰਬੀਰ ਸਿੰਘ ਡਾਇਰੈਕਟਰ, ਡਾ. ਚਮਕੌਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਲਖਵੀਰ ਸਿੰਘ ਚੇਅਰਮੈਨ, ਸ. ਤਜਿੰਦਰ ਸਿੰਘ ਪੱਡਾ ਆਦਿ ਸ਼ਾਮਲ ਹੋਏ।

WRITTEN BY