25 ਹਜ਼ਾਰ ਦੀ ਰਿਸ਼ਵਤ ਲੈਂਦਾ ਤਕਨੀਕੀ ਸਹਾਇਕ ਕਾਬੂ

ਚੰਡੀਗੜ੍ਹ, 3 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ  ਜਨਰਲ ਮੈਨੇਜਰ ਕਮ-ਮਾਈਨਿੰਗ ਅਫਸਰ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਤਕਨੀਕੀ ਸਹਾਇਕ (ਜੇ.ਟੀ.ਏ) ਕੁਲਦੀਪ ਸਿੰਘ ਨੂੰ 25 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਸਰਕਾਰੀ ਨੇ ਦਸਿਆ ਕਿ ਦੋਸ਼ੀ ਕੁਲਦੀਪ ਸਿੰਘ ਨੂੰ ਮਹਿੰਦਰ ਸਿੰਘ, ਵਾਸੀ ਪਿੰਡ ਪੋਵਾਤ, ਜਿਲਾ ਲੁਧਿਆਣਾ ਦੀ ਸ਼ਿਕਾਇਤ ਉਤੇ ਵਿਜੀਲੈਂਸ ਬਿਓਰੇ ਵਲੋਂ  25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ।

Send this to a friend