ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਵੱਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ
ਅੰਮ੍ਰਿਤਸਰ, 5 ਜੁਲਾਈ- ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਉ¤ਸਾਰੇ ਗਏ ਗੁਰਦਵਾਰਾ ਯਾਦਗਾਰ ਸ਼ਹੀਦਾਂ ਵਿਖੇ ਕਲ ਮਿਤੀ 6 ਜੁਲਾਈ, ਵੀਰਵਾਰ ਨੂੰ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦਮਦਮੀ ਟਕਸਾਲ ਵੱਲੋਂ ਯਾਦਗਾਰ ਦੀ ਬੇਸਮੈਂਟ ਵਿੱਚ ਸ਼ਹੀਦੀ ਗੈਲਰੀ ਉਸਾਰਨ ਸੰਬੰਧੀ ਕਾਰਸੇਵਾ ਦੀ ਰਸਮੀ ਆਰੰਭਤਾ ਕੀਤੀ ਜਾਵੇਗੀ। ਗੁਰਦਵਾਰਾ ਯਾਦਗਾਰ ਸ਼ਹੀਦਾਂ ਅਤੇ ਗੁਰਦਵਾਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਨੌਵੀਂ ਦੀ ਉ¤ਸਾਰੀ ਦੀ ਤਰਾਂ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦਗਾਰੀ ਸ਼ਹੀਦੀ ਗੈਲਰੀ ਉ¤ਸਾਰਨ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਨੂੰ ਸੌਂਪੀ ਗਈ ਹੈ। ਸ਼ਹੀਦੀ ਗੈਲਰੀ ਦੀ ਕਾਰਸੇਵਾ ਦੀ ਅਰੰਭਤਾ ਲਈ ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਵੱਲੋਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਯਾਦ ਰਹੇ ਕਿ ਸ਼ਹੀਦੀ ਗੈਲਰੀ ਸੰਤ ਹਰਨਾਮ ਸਿੰਘ ਖ਼ਾਲਸਾ ਦੀ ਦੂਰ-ਦ੍ਰਿਸ਼ਟੀ ਅਤੇ ਅਣਥੱਕ ਕੋਸ਼ਿਸ਼ਾਂ ਦਾ ਹੈ ਨਤੀਜਾ।ਜਿਨ੍ਹਾਂ ਨੇ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਕੋਲ ਸ਼ਹੀਦੀ ਗੈਲਰੀ ਦੀ ਉ¤ਸਾਰੀ ਦਾ ਮੁੱਦਾ ਵਾਰ ਵਾਰ ਉਠਾਇਆ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸੇ ਦਿਨ ਹੀ ਗੁਰਦਵਾਰਾ ਯਾਦਗਾਰ ਸ਼ਹੀਦਾਂ ਵਿਖੇ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਸ਼ਹੀਦਾਂ ਦੀ ਯਾਦ ਵਿੱਚ ਲੜੀਵਾਰ ਸ੍ਰੀ ਅਖੰਡ ਪਾਠ ਆਰੰਭ ਕੀਤਾ ਜਾਵੇਗਾ। ਉਪਰੰਤ 10:30 ਵਜੇ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਖੇ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਮੌਕੇ ਸਤਿਕਾਰਯੋਗ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ, ਸਿੱਖ ਜਥੇਬੰਦੀਆਂ ਦੇ ਆਗੂ, ਵੱਡੀ ਗਿਣਤੀ ’ਚ ਸ਼ਹੀਦ ਪਰਿਵਾਰਾਂ ਦੇ ਮੈਂਬਰ ਅਤੇ ਸੰਗਤਾਂ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਲਈ ਵਿਰਸਾ ਅਤੇ ਇਤਿਹਾਸ ਨੂੰ ਸਾਂਭਣਾ ਹਰੇਕ ਕੌਮਾਂ ਦਾ ਫਰਜ਼ ਹੈ। ਉਹਨਾਂ ਕਿਹਾ ਕਿ ਉਹੀ ਕੌਮਾਂ ਅੱਗੇ ਵਧਦਿਆਂ ਹਨ ਜਿਨ੍ਹਾਂ ਦੀ ਨੌਜਵਾਨ ਪੀੜੀ ਆਪਣੇ ਮੂਲ ਅਤੇ ਇਤਿਹਾਸ ਤੋਂ ਜਾਣੂ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਕਰੀਬ 800 ਵਰਗ ਗਜ ਵਿੱਚ ਬਣਾਈ ਜਾ ਰਹੀ ਵਰਲਡ ਕਲਾਸ ਸ਼ਹੀਦੀ ਗੈਲਰੀ ਦੀ ਸਥਾਪਤੀ ਨਾਲ ਸਿੱਖ ਕੌਮ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ।ਜਿਸ ਵਿੱਚ ’84 ਦੇ ਘੱਲੂਘਾਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਅਤੇ ਉਹਨਾਂ ਦੇ ਸਹਿਯੋਗੀ ਸ਼ਹੀਦ ਭਾਈ ਅਮਰੀਕ ਸਿੰਘ, ਸ਼ਹੀਦ ਜਨਰਲ ਸੁਬੇਗ ਸਿੰਘ, ਸ਼ਹੀਦ ਬਾਬਾ ਠਾਰਾ ਸਿੰਘ ਜੀ ਅਤੇ ਅਨੇਕਾਂ ਨਾਮ ਰਸੀਏ ਸ਼ਹੀਦ ਸਿੰਘ ਸਿੰਘਣੀਆਂ ਦੀਆਂ ਯਾਦਗਾਰੀ ਤਸਵੀਰ ਲਗਾਈਆਂ ਜਾਣਗੀਆਂ।