Skip to content
Independent perspectives. Global stories.
BREAKING

ਪੁਲਿਸ ਪ੍ਰਸ਼ਾਸ਼ਨ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ : ਸ. ਸੰਧੂ

Share this story

image ਰੂਪਨਗਰ, 7 ਜੁਲਾਈ (ਗੁਰਸ਼ਰਨ ਸਿੰਘ ਗੁਲਸ਼ਨ)- ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸ਼ਨ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਾਜ ਬਚਨ ਸਿੰਘ ਸੰਧੂ ਨੇ ਅੱਜ ਇੱਥੇ ਪਤੱਰਕਾਰਾਂ ਅਤੇ ਮੀਡੀਆ ਨਾਲ ਰੂਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਪੁਲਿਸ ਦਾ ਅਕਸ ਸਾਫ਼ ਸੁਥਰਾ ਬਣਾਇਆ ਜਾਵੇਗਾ ਅਤੇ ਅਪਰਾਧਾਂ ਨਾਲ ਪ੍ਰਭਾਵੀ ਢੰਗ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਪ੍ਰੈਸ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਆਪਣੇ ਉਸਾਰੂ ਸੁਝਾਅ ਕਿਸੇ ਵੇਲੇ ਵੀ ਉਨ੍ਹਾਂ ਨੂੰ ਦੇ ਸਕਦੇ ਹਨ। ਸੰਧੂ ਨੇ ਵਪਾਰਕ ਅਦਾਰਿਆਂ, ਆਮ ਲੋਕਾਂ, ਬੈਂਕਾਂ ਅਤੇ ਧਾਰਮਿਕ ਸੰਸਥਾਵਾਂ ਦੇ ਮੁੱਖੀਆਂ ਨੂੰ ਕਲੋਜ਼ ਸਰਕਟ ਕੈਮਰੇ ਲਗਾਉਂਣ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਜਿੱਥੇ ਜੁਰਮ ਨੂੰ ਲੱਭਣ ਅਤੇ ਰੋਕਣ ਲਈ ਇਹ ਕੈਮਰੇ ਬਹੁਤ ਸਹਾਈ ਸਿੱਧ ਹੁੰਦੇ ਹਨ ਉਥੇ ਨਿੱਜੀ ਸੁਰੱਖਿਆ ਲਈ ਵੀ ਇਹ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਲੋਜ਼ ਸਰਕਟ ਕੈਮਰੇ ਲਗਾਉਂਣ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਦਫ਼ਤਰਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਕਰਨ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਥਾਣਿਆਂ ਵਿੱਚ ਆਮ ਆਦਮੀ ਦੀ ਸੁਣਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਜ਼ਿਲ੍ਹੇ ਵਿੱਚ ਨਸ਼ਿਆ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ’ਤੇ ਠੱਲ ਪਾਈ ਜਾਵੇਗੀ। ਜ਼ਿਲ੍ਹੇ ਵਿੱਚਲੀ ਗੈਂਗਸਟਰ ਦੀ ਸਮੱਸਿਆ ਨੂੰ ਸੰਗਠਿਤ ਤਰੀਕੇ ਨਾਲ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਓਵਰਲੋਡ ਟਿੱਪਰ/ਟੱਰਕ, ਜੋ ਕਿ ਹਾਦਸਿਆਂ ਦਾ ਕਾਰਣ ਬਣਦੇ ਹਨ, ਨੂੰ ਹਰ ਹਾਲਤ ਵਿੱਚ ਚਲਣ ਤੋਂ ਰੋਕਿਆ ਜਾਵੇਗਾ। ਜਿਸ ਲਈ ਉਹ ਖੁਦ ਨਾਕਿਆਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਘੱਟ ਨਫਰੀ ਦਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਕੋਈ ਪ੍ਰਭਾਵ ਨਹੀਂ ਹੋਵੇਗਾ।

WRITTEN BY