Skip to content
Independent perspectives. Global stories.
BREAKING

ਸੂਬੇ ’ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਨੇ ਯਤਨ ਅਰੰਭੇ : ਵਿਧਾਇਕ ਫਤਹਿ ਬਾਜਵਾ

Share this story

image ਬਟਾਲਾ, 7 ਜੁਲਾਈ (ਅਰਵਿੰਦਰ ਸਿੰਘ ਮਠਾਰੂ, ਰਾਜੂ ਖਹਿਰਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣ ਲਈ ਯਤਨ ਅਰੰਭ ਕਰ ਦਿੱਤੇ ਗਏ ਹਨ ਅਤੇ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਜੋ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਪੂਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ‘ਚੋਂ ਬੇਰੁਜ਼ਗਾਰੀ ਨੂੰ ਖਤਮ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਕੈਪਟਨ ਸਰਕਾਰ ਦੀ ਤਰਜੀਹ ਹੈ। ਸ. ਬਾਜਵਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਰੋਜ਼ਗਾਰ ਸਿਰਜਣ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਨਿੱਜੀ ਖੇਤਰ ‘ਚ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ। ਸ. ਬਾਜਵਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਰਾ (ਗਰੀਨ) ਟਰੈਕਟਰ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਖੇਤੀਬਾੜੀ ਉਪਕਰਣਾਂ ਸਹਿਤ ਟਰੈਕਟਰ ਖੇਤੀਬਾੜੀ ਸੇਵਾਵਾਂ ਵਿਚ ਸਵੈ ਰੁਜ਼ਗਾਰ ਲਈ 25000 ਨੌਜਵਾਨਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ‘ਤੇ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਅਤੇ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਕੰਮ ਸ਼ੁਰੂ ਕਰਨ ਲਈ ਸਸਤੀਆਂ ਵਿਆਜ ਦਰਾਂ ‘ਤੇ ਕਰਜ਼ਾ ਦਿੱਤਾ ਜਾਵੇਗਾ। ਵਿਧਾਇਕ ਸ. ਫਤਹਿਜੰਗ ਸਿੰਘ ਬਾਜਵਾ ਨੇ ਅੱਗੇ ਦੱਸਿਆ ਕਿ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦੀ ਸਹਾਇਤਾ ਅਤੇ ਰੁਜ਼ਗਾਰ ਅਧੀਨ ਨੌਜਵਾਨਾਂ ਦੀਆਂ ਨੌਕਰੀਆਂ ਤੱਕ ਪਹੁੰਚ ਲਈ ਸਿੱਖਿਆ, ਸਿਖਲਾਈ, ਹੁਨਰ ਵਿਕਾਸ ਅਤੇ ਦੂਸਰੀਆਂ ਸਹਾਇਤਾ ਸੇਵਾਵਾਂ ਵਿਚ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿਚ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕਰੇਗੀ। ਰਾਜ ਵਿਚ ਰੁਜ਼ਗਾਰ ਸਿਰਜਣ ਸਕੀਮਾਂ ਦੇ ਮੁਲਾਂਕਣ ਅਤੇ ਨਿਯੰਤਰਣ ਲਈ ਮਾਣਯੋਗ ਮੁੱਖ ਮੰਤਰੀ ਜੀ ਦੀ ਚੇਅਰਮੈਨਸ਼ਿਪ ਅਧੀਨ ਇਕ ਰੁਜ਼ਗਾਰ ਕਮਿਸ਼ਨ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਿਊਰੋ ਨੂੰ ਪੇਸ਼ੇਵਰ ਢੰਗ ਨਾਲ ਚਲਾਇਆ ਜਾਵੇਗਾ ਅਤੇ ਆਨ ਲਾਈਨ ਰਜਿਸਟਰੇਸ਼ਨ ਸੁਵਿਧਾ ਲਈ ਸਹਾਇਤਾ ਸੈਲ ਹੋਣਗੇ।

WRITTEN BY