ਜਲੰਧਰ, 7 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸ.ਸੀ. (ਬਾਇਓਟੈਕਨੋਲੋਜੀ) ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਪ੍ਰਿਆ ਨੇ 2760 ਵਿਚੋਂ 2384 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਥੇ ਇਹ ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਲਗਾਤਾਰ ਪਹਿਲੇ ਪੰਜਾਂ ਸਮੈਸਟਰਾਂ ਵਿਚ ਵੀ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਬਾਇਓਟੈਕਨੋਲੋਜੀ ਵਿਭਾਗ ਦੇ ਮੁੱਖੀ ਡਾ. ਅਰੁਣ ਦੇਣ ਸ਼ਰਮਾ ਵੀ ਹਾਜ਼ਰ ਸਨ।
ਲਾਇਲਪੁਰ ਖਾਲਸਾ ਕਾਲਜ ਦੀ ਪ੍ਰਿਆ ਬੀ.ਐਸ.ਸੀ. ਬਾਇਓਟੈਕਨਾਲੌਜੀ ’ਚ ਪਹਿਲੇ ਸਥਾਨ ’ਤੇ



