ਸ੍ਰੀ ਅਨੰਦਪੁਰ ਸਾਹਿਬ, 9 ਜੁਲਾਈ (ਦਵਿੰਦਰਪਾਲ ਸਿੰਘ, ਅੰਕੁਸ਼)- ਸ਼੍ਰੀ ਅਨੰਦਪੁਰ ਸਾਹਿਬ ਤੋ ਕੁਝ ਹੀ ਕਿਲੋਮੀਟਰ ਦੂਰ ਪਿੰਡ ਗੱਗ ਦੇ ਰਹਿਣ ਵਾਲੇ ਸੁਰਜੀਤ ਗੱਗ ਵਲੋਂ ਗੁਰੂ ਨਾਨਕ ਪਾਤਸ਼ਾਹ, ਸਿੱਖੀ ਸਿਧਾਤਾਂ ਤੇ ਸਿਖ ਗੁਰੂ ਘਰਾਂ ਖਿਲਾਫ ਕਵਿਤਾ ਲਿਖ ਕੇ ਫੇਸਬੁਕ ਤੇ ਪਾ ਦਿਤੀ ਗਈ ਜਿਸ ਤਹਿਤ ਪੁਲਿਸ ਵਲੋਂ ਇਸ ਦਾ ਸਖਤ ਨੋਟਿਸ ਲੈਂਦਿਆਂ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਸਾਨੂੰ ਸ਼ਿਕਾਇਤ ਮਿਲੀ ਸੀ ਕਿ ਸੁਰਜੀਤ ਗੱਗ ਨੇ ਫੇਸਬੁਕ ਤੇ ਗੁਰੂ ਨਾਨਕ ਸਾਹਿਬ ਨਾਲ ਆਪਣੀ ਬਰਾਬਰਤਾ, ਅਤੇ ਨਿੰਦਣਯੋਗ ਭਾਸ਼ਾ ਦਾ ਇਸਤੇਮਾਲ ਕਰਦਿਆਂ ਕਵਿਤਾ ਲਿਖ ਕੇ ਪਾਈ ਹੈ ਜਿਸ ਸਬੰਧੀ ਕਾਰਵਾਈ ਕਰਦਿਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਸੁਰਜੀਤ ਗੱਗ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਉਤੇ ਧਾਰਾ 295 ਏ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ। ਦੂਜੇ ਪਾਸੇ ਜਿਵੇ ਹੀ ਇਹ ਮਾਮਲਾ ਸਾਹਮਣੇ ਆਇਆ ਤਾਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਤਰਾਂ ਦੀ ਕੋਝੀ ਕਾਰਵਾਈ ਕਿਸੇ ਵੀ ਹਾਲ ਬ੍ਰਦਾਸ਼ਿਤ ਨਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿਸੇ ਨੂੰ ਕੋਈ ਹੱਕ ਨਹੀ ਕਿ ਉਹ ਗੁਰੂ ਸਾਹਿਬਾਨ ਖਿਲਾਫ ਅਜਿਹੀ ਮੰਦੀ ਭਾਸ਼ਾ ਦਾ ਇਸਤੇਮਾਲ ਕਰੇ ਤੇ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਵਿਚ ਤਰੇੜਾ ਪਾਉਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਨੂੰ ਜੋਰ ਦੇ ਕੇ ਕਿਹਾ ਕਿ ਅਜਿਹੇ ਲੋਕਾਂ ਖਿਲਾਫ ਤੁਰੰਤ ਸਖਤੀ ਨਾਲ ਪੇਸ਼ ਆਇਆ ਜਾਵੇ ਤਾਂ ਕਿ ਅੱਗੇ ਤੋ ਕੋਈ ਅਜਿਹਾ ਕਰਨ ਦਾ ਹੀਆ ਨਾ ਕਰ ਸਕੇ।
ਗੁਰੂ ਦੋਖੀ ਗੱਗ ਪੁਲਿਸ ਵੱਲੋਂ ਕਾਬੂ



