Skip to content
Independent perspectives. Global stories.
BREAKING

ਕੈਪਟਨ ਸਰਕਾਰ ਵੱਲੋਂ 5 ਰੁਪਏ ਯੂਨਿਟ ਬਿਜਲੀ ਦੇਣ ਦਾ ਫੈਸਲਾ ਸਨਅਤਾਂ ਲਈ ਸਹਾਈ ਹੋਵੇਗਾ : ਸਪੀਕਰ

Share this story

image ਸ੍ਰੀ ਕੀਰਤਪੁਰ ਸਾਹਿਬ, 9 ਜੁਲਾਈ (ਅਮਰਾਨ ਖਾਨ)- ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦੀ ਤਰੱਕੀ ਦੇ ਕਈ ਵੱਡੇ ਐਲਾਨ ਹੋਏ ਹਨ ਜਿਸ ਤੋਂ ਇਹ ਪ੍ਰਤੀਤ ਹੋ ਰਿਹਾ ਹੈ ਕਿ ਚੌਣਾਂ ਦੌਰਾਨ ਕੀਤੇ ਆਪਣੇ ਵਾਅਦੇ ਪੂਰੇ ਕਰਕੇ ਪੰਜਾਬ ਸਰਕਾਰ ਲੋਕਾਂ ਦਾ ਭਰੋਸਾ ਹਾਸਿਲ ਕਰਨ ਵਿੱਚ ਸਫਲ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਉਦਯੋਗਾਂ ਨੂੰ ਮੁੜ ਲੀਹ ਤੇ ਲਿਆਉਣ ਲਈ ਕਈ ਅਹਿਮ ਫੈਸਲੇ ਕਰਕੇ ਉਦਯੋਗਿਕ ਖੇਤਰ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰਨ ਲਈ ਵੱਡੀ ਪਹਿਲ ਕਦਮੀ ਕੀਤੀ ਹੈ। ਜਿਸ ਅਧੀਨ ਉਦਯੋਗਿਕ ਇਕਾਈਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਸਪਲਾਈ ਦੇਣ ਦਾ ਜੋ ਇਤਹਾਸਕ ਫੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ, ਇਹ ਪੰਜਾਬ ਵਿੱਚ ਉਦਯੋਗਿਕ ਤਰੱਕੀ ਲਈ ਇੱਕ ਅਹਿਮ ਕੜੀ ਦਾ ਕੰਮ ਕਰੇਗਾ। ਕਿਉਂਕਿ ਉਦਯੋਗਿਕ ਵਿਕਾਸ ਮੁਢਲੇ ਤੌਰ ਤੇ ਬਿਜਲੀ ਸਪਲਾਈ ਅਤੇ ਬ੍ਯੁਨਿਆਦੀ ਢਾਂਚੇ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵਿਆਪਕ ਸਹੂਲਤਾਂ ਤੇ ਨਿਰਭਰ ਕਰਦਾ ਹੈ।  ਇਹ ਜਾਣਕਾਰੀ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਇਥੋਂ ਲਾਗੇ ਕਸਬਾ ਭਰਤਗੜ੍ਹ ਵਿਚ ਕਾਂਗਰਸੀ ਆਗੂ ਸ੍ਰੀ ਨਰਿੰਦਰ ਪੁਰੀਦੇ ਨਿਵਾਸ ਸਥਾਨ ਤੇ ਇਲਾਕੇ ਦੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਦਿੱਤੀ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਦਯੌਗਿਕ ਇਕਾਈਆਂ ਨੂੰ ਸਸਤੀ ਬਿਜਲੀ ਦੇਣ ਦੇ ਫੈਸਲੇ ਦਾ ਉਦਯੋਗਿਕ ਘਰਾਣਿਆਂ ਵੱਲੋਂ ਵਿਆਪਕ ਪੱਧਰ ਤੇ ਸਵਾਗਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਸਤੀ ਬਿਜਲੀ ਮਿਲਣ ਨਾਲ ਉਦਯੋਗਿਕ ਇਕਾਈਆਂ ਦੀ ਲਾਗਤ ਘਟੇਗੀ ਅਤੇ ਉਹਨਾਂ ਦੇ ਮੁਨਾਫੇ ਵਿੱਚ ਵਾਧਾ ਹੋਵੇਗਾ। ਉਹਨਾਂ ਆਖਿਆ ਕਿ ਮੁੜ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਵਿਕਾਸ ਨਾਲ ਪੜੇ ਲਿਖੇ ਬੇਰੁਜਗਾਰਾਂ ਨੂੰ ਰੋਜਗਾਰ ਵੀ ਹਾਸਲ ਹੋਵੇਗਾ ਅਤੇ ਵੱਡੀ ਪੱਧਰ ਤੇ ਉਦਯੋਗਿਕ ਕਾਮਿਆਂ ਨੂੰ ਵੀ ਰੋਜਗਾਰ ਮਿਲੇਗਾ। ਸਪੀਕਰ ਨੇ ਕਿਹਾ ਕਿ ਉਦਯੋਗਿਕ ਨਗਰਾਂ ਦੀਆਂ ਉਦਯੋਗਿਕ ਇਕਾਈਆਂ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਨੇ ਹਰ ਸੰਭਵ ਸਹਾਇਤਾ ਦੇਣ ਦਾ ਵੀ ਐਲਾਨ ਵਿਧਾਨ ਸਭਾ ਵਿੱਚ ਕੀਤਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਨੂੰ ਬੜਾਵਾ ਦੇਣ ਲਈ ਪੰਜਾਬ ਸਰਕਾਰ ਨੇ ’ਨਿਵੇਸ਼ ਪੰਜਾਬ’ ਨਾਂ ਦਾ ਏਕੀਕ੍ਰਿਤ ਰੈਗੂਲੇਟਰ ਸਥਾਪਤ ਕੀਤਾ ਹੈ ਜੋ ਕਿ 23 ਸਬੰਧਤ ਵਿਭਾਗਾਂ ਨੂੰ ਨਿਯਮਤ ਪ੍ਰਵਾਨਗੀਆਂ ਦੇਣ ਦੇ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰ ਤੇ ਵੀ ਅਜਿਹੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਰਤਗੜ੍ਹ ਖੇਤਰ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਬੁਨਿਆਦੀ ਸਹੂਲਤਾਂ ਹਾਲੇ ਤੱਕ ਮੁਹੱਈਆਂ ਨਹੀਂ ਹੋ ਸਕੀਆਂ। ਇਹ ਇਲਾਕਾ ਪਿਛਲੇ ਕਾਫੀ ਸਮੇਂ ਤੋਂ ਅਣਗੋਲਿਆ ਹੋਇਆ ਹੈ। ਪੰਜਾਬ ਸਰਕਾਰ ਅਜਿਹੇ ਖੇਤਰਾਂ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਲਿਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਵਿੱਚ ਚੰਗਰ ਅਤੇ ਕੰਡੀ ਖੇਤਰ ਦੇ ਵਿਕਾਸ ਲਈ ਵਿਆਪਕ ਯੋਜਨਾ ਲਿਆਉਣ ਅਤੇ ਆਵਾਰਾ ਪਸ਼ੂਆਂ ਤੋਂ ਕਿਸਾਨਾਂ ਦੀ ਫਸਲ ਦੇ ਹੋ ਰਹੇ ਭਾਰੀ ਨੁਕਸਾਨ ਨੂੰ ਰੋਕਣ ਲਈ ਕੋਈ ਵਿਸ਼ੇਸ਼ ਯੋਜਨਾ ਤਿਆਰ ਕਰਨ ਅਤੇ ਕਿਸਾਨਾਂ ਨੂੰ ਰਾਹਤ ਦੇਣ ਦਾ ਐਲਾਨ ਕਰ ਚੁੱਕੇ ਹਨ। ਜਿਸ ਨਾਲ ਇਸ ਖੇਤਰ ਨੂੰ ਕਾਫੀ ਲਾਭ ਹੋਵੇਗਾ। ਇਸ ਮੌਕੇ ਸਰਪੰਚ ਸੁਖਦੇਵ ਸਿੰਘ ਸਾਬਕਾ ਸਰਪੰਚ ਯੋਗੇਸ਼ਪੁਰੀ, ਬਲਵਿੰਦਰ ਸਿੰਘ ਢਿੱਲੋਂ, ਬਾਬੂ ਪਵਨ ਕੁਮਾਰ, ਹਰੀਸ਼ ਪੁਰੀ, ਪਰਦੀਪ ਭੱਲਾ, ਵਰਿੰਦਰ ਅਵੱਥੀ, ਵਿਨੋਦ ਬਸਲ, ਹਰਦੀਪ ਸਿੰਘ, ਮੋਨੂ ਗਰਗ, ਮੰਗਤ ਰਾਮ, ਮਿੰਟੂ ਬਹਿਕੀ, ਨਰੇਸ਼ ਪੁਰੀ, ਧਰਮਪਾਲ ਕੰਧਰਾਓ, ਡਾ. ਜਗਨ ਨਾਥ ਅਤੇ ਹੋਰ ਪਤਵੰਤੇ ਹਾਜ਼ਰ ਸਨ।

WRITTEN BY