ਰਾਮਪੁਰਾ ਫੂਲ, 9 ਜੂਲਾਈ (ਕੁਲਜੀਤ ਸਿੰਘ ਢੀਂਗਰਾ)-ਟਰੱਕ ਯੁਨੀਅਨ ਰਾਮਪੁਰਾ ਫੁਲ ਵੱਲੋਂ ਅੱਜ ਯੁਨੀਅਨ ਦਫਤਰ ਦੇ ਵਿਹੜੇ ਵਿੱਚ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਮੌਕੇ ਟਰੱਕ ਯੁਨੀਅਨ ਦੇ ਪ੍ਰਧਾਂਨ ਕਰਮਜੀਤ ੋਿਸੰਘ ਖਾਲਸਾ ਦੀ ਅਗਵਾਈ ਵਿੱਚ ਯੁਨੀਅਨ ਦੇ ਮੈਂਬਰਾਂ ਵੱਲੋਂ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਪੁੱਤਰ ਹਰਮਨਵੀਰ ਸਿੰਘ ਉਰਫ ਜੈਸੀ ਕਾਂਗੜ ਨੂੰ ਸੂਬਾ ਸਰਕਾਰ ਦੇ ਨਾਮ ਮੰਗ ਪੱਤਰ ਸੋਂਪਿਆ ਗਿਆ। ਇਸ ਉਪਰੰਤ ਯੁਨੀਅਨ ਦੇ ਮੈਂਬਰਾਂ ਵੱਲੋਂ ਬਠਿੰਡਾ ਚੰਡੀਗੜ ਮੁੱਖ ਮਾਰਗ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਕੋਲ ਸੜਕ ਜਾਮ ਕੀਤੀ ਗਈ।ਸੜਕ ਜਾਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਲ ਟਰੱਕ ਅਪਰੇਟਰਾਂ ਵੱਲੋਂ ਟਰੱਕ ਯੁਨੀਅਨਾਂ ਭੰਗ ਕਰਨ ਦੇ ਫੇਸਲੇ ਦੇ ਵਿਰੋਧ ਵਿੱਚ ਸੂਬਾ ਸਰਕਾਰ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ ਗਈ।ਇਸ ਮੌਕੇ ਟਰੱਕ ਅਪਰੇਟਰਾਂ ਨੂੰ ਸੰਬੋਧਨ ਕਰਦਿਆਂ ਯੁਨੀਅਨ ਦੇ ਪ੍ਰਧਾਨ ਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੇਸਲੇ ਨਾਲ ਵੱਡੀ ਗਿਣਤੀ ਵਿੱਚ ਟਰੱਕ ਅਪਰੇਟਰ ਬੇਰੋਜਗਾਰ ਹੋ ਕੇ ਸੜਕਾਂ ਤੇ ਆ ਜਾਣਗੇ।ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਟਰੱਕ ਯੁਨੀਅਨ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਅਤੇ ਇਸ ਮੀਟਿੰਗ ਵਿੱਚ ਲਏ ਜਾਣ ਵਾਲੇ ਫੇਸਲੇ ਅਨੁਸਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਟਰੱਕ ਯੁਨੀਅਨ ਰਾਮਪੁਰਾ ਵੱਲੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ-ਵਿਧਾਇਕ ਦੇ ਪੁੱਤਰ ਜੈਸੀ ਕਾਂਗੜ ਨੂੰ ਦਿੱਤਾ ਮੰਗ ਪੱਤਰ



