Skip to content
Independent perspectives. Global stories.
BREAKING

ਕੈਪਟਨ ਵੱਲੋਂ ਮੋਸੂਲ ’ਚ ਬੰਦੀ ਬਣਾਏ ਗਏ 39 ਭਾਰਤੀਆਂ ਬਾਰੇ ਸੁਸ਼ਮਾ ਸਵਰਾਜ ਨਾਲ ਗਲਬਾਤ

Share this story

ਭਾਰਤੀਆਂ ਦੀ ਵਾਪਸੀ ਦੇ ਸਬੰਧ ਵਿਚ ਚੁੱਕੇ ਗਏ ਕਦਮਾਂ ਬਾਰੇ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਜਾਣੂੰ ਕਰਾਇਆ

image ਚੰਡੀਗੜ੍ਹ, 10 ਜੁਲਾਈ (ਬਲਜੀਤ ਸਿੰਘ ਬਰਾੜ)- ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੇ 2014 ਤੋਂ ਮੋਸੂਲ ਵਿਖੇ ਬੰਦੀ ਬਣਾਏ ਹੋਏ 39 ਭਾਰਤੀਆਂ ਜਿਨ੍ਹਾਂ ਵਿਚ ਜ਼ਿਆਦਾਤਾਰ ਪੰਜਾਬੀ ਹਨ, ਦੀ ਭਾਲ ਕਰਨ ਅਤੇ ਉਨ੍ਹਾਂ ਨੂੰ ਵਾਪਸ ਭਾਰਤ ਲਿਆਉਣ ਲਈ ਹਰ ਸੁਵਿਧਾ ਪ੍ਰਦਾਨ ਕਰਨ ਵਾਸਤੇ ਸਾਰੀਆਂ ਕੋਸ਼ਿਸ਼ਾਂ ਕੀਤੇ ਜਾਣ ਲਈ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਹੈ।ਇਰਾਕ ਵੱਲੋਂ ਮੋਸੂਲ ਨੂੰ ਆਈ.ਐਸ.ਆਈ.ਐਸ. ਕੋਲੋਂ ਮੁਕਤ ਕਰਾ ਲਏ ਜਾਣ ਤੋਂ ਬਾਅਦ ਭਾਰਤੀ ਪਰਿਵਾਰਾਂ ਵਲੋਂ ਬੰਦੀ ਬਣਾਏ ਗਏ ਆਪਣੇ ਰਿਸ਼ਤੇਦਾਰਾਂ ਦੀ ਭਾਲ ਕਰਨ ਦੀਆਂ ਕੋਸ਼ਿਸ਼ਾਂ ਕਰਨ ਸਬੰਧੀ ਰਿਪੋਰਟਾਂ ਦੇ ਸੰਦਰਭ ‘ਚ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਦੁਪਹਿਰ ਨੂੰ ਸੁਸ਼ਮਾ ਸਵਰਾਜ ਨਾਲ ਗਲਬਾਤ ਕੀਤੀ ਅਤੇ ਇਸ ਮਾਮਲੇ ਵਿਚ ਉਨ੍ਹਾਂ ਦੇ ਸਰਗਰਮ ਦਖਲ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨਾਲ ਹੋਈ ਆਪਣੀ ਟੈਲੀਫੋਨ ‘ਤੇ ਗਲਬਾਤ ਦੇ ਸਬੰਧ ਵਿਚ ਮੁਖ ਮੰਤਰੀ ਨੇ ਕਿਹਾ ਕਿ ਮੋਸੂਲ ਵਿਖੇ ਇਰਾਕ ਦੀ ਆਈ.ਐਸ.ਆਈ.ਐਸ. ‘ਤੇ ਜਿਤ ਤੋਂ ਬਾਅਦ ਬੰਦੀ ਬਣਾਏ ਹੋਏ ਵਿਅਕਤੀਆਂ ਦੇ ਪਰਿਵਾਰ, ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਵਾਪਸੀ ਦੀ ਉਤਸੁਕਤਾ ਨਾਲ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਦੇ ਲਈ ਕੇਂਦਰ ਸਰਕਾਰ ਦੀ ਮਦਦ ਦੀ ਜ਼ਰੂਰਤ ਹੈ। ਮੁਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਅਜ ਇਥੇ ਦਸਿਆ ਕਿ ਨਿਰਮਾਣ ਕਾਰਜਾਂ ਵਿਚ ਲਗੇ ਭਾਰਤੀਆਂ ਨੂੰ ਸਾਲ 2014 ਨੂੰ ਬੰਦੀ ਬਣਾ ਲਿਆ ਗਿਆ ਸੀ ਅਤੇ ਇਨ੍ਹਾਂ ਨੂੰ ਵਾਪਸ ਭਾਰਤ ਲਿਆਉਣ ਲਈ ਉਨ੍ਹਾਂ ਦੇ ਮੰਤਰਾਲੇ ਵਲੋਂ ਸਾਰੀਆਂ ਸੰਭਵ ਕੋਸ਼ਿਸ਼ਾਂ ਕੀਤੇ ਜਾਣ ਦਾ ਭਰੋਸਾ ਦਿਵਾਉਂਦੇ ਹੋਏ ਸੁਸ਼ਮਾ ਸਵਰਾਜ ਨੇ ਕਿਹਾ ਕਿ ਜਨਰਲ ਵੀ.ਕੇ. ਸਿੰਘ ਨੂੰ ਇਰਾਕ ਸਰਕਾਰ ਨਾਲ ਤਾਲਮੇਲ ਕਰਨ ਲਈ ਇਰਾਕ ਭੇਜਿਆ ਗਿਆ ਹੈ ਤਾਂ ਜੋ ਉਥੇ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਹੂਲਤ ਮੁਹਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤੀ ਸਫਾਰਤਖਾਨੇ ਨੂੰ ਵੀ ਫਸੇ ਭਾਰਤੀਆਂ ਨੂੰ ਹਰ ਮਦਦ ਦੇਣ ਦੇ ਨਿਰਦੇਸ਼ ਦਿਤੇ ਹਨ। ਸ੍ਰੀਮਤੀ ਸੁਸ਼ਮਾ ਨੇ ਇਹ ਵੀ ਦਸਿਆ ਕਿ ਏਅਰਪੋਰਟ ‘ਤੇ ਏਅਰ ਇੰਡੀਆ ਦੇ ਕਰਮਚਾਰੀਆਂ ਨੂੰ ਵੀ ਹਦਾਇਤਾਂ ਦਿਤੀਆਂ ਗਈਆਂ ਹਨ ਕਿ ਉਹ ਇਨ੍ਹਾਂ ਭਾਰਤੀਆਂ ਦੀ ਵਾਪਸੀ ਲਈ ਸਹਾਇਤਾ ਮੁਹਈਆ ਕਰਾਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਗੁੰਮ ਹੋਏ ਭਾਰਤੀਆਂ ਦੀ ਭਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਸਰਗਰਮ ਕਰ ਦਿਤਾ ਹੈ ਜਿਨ੍ਹਾਂ ਬਾਰੇ ਆਖਰੀ ਵਾਰ ਮੋਸੂਲ ਦੇ ਇਕ ਗਿਰਜਾਘਰ ਵਿਚ ਛੂਪੇ ਹੋਣ ਬਾਰੇ ਪਤਾ ਲਗਾ ਹੈ। ਕੇਂਦਰੀ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਸਿਆ ਕਿ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸਾਰੇ ਚੈਨਲਾਂ ਨੂੰ ਸਰਗਰਮ ਕਰ ਦਿਤਾ ਹੈ।

WRITTEN BY