Skip to content
Independent perspectives. Global stories.
BREAKING

ਜੀ.ਐਸ.ਟੀ. ਨੂੰ ਲੈ ਕੇ ਘਬਰਾਉਂਣ ਦੀ ਜ਼ਰੂਰਤ ਨਹੀਂ : ਅਨੁਰਾਗ ਅਗਰਵਾਲ

Share this story

image ਰੂਪਨਗਰ, 11 ਜੁਲਾਈ (ਗੁਰਸ਼ਰਨ ਸਿੰਘ ਗੁਲਸ਼ਨ)- ਵਸਤਾਂ ਅਤੇ ਸੇਵਾਵਾਂ ਟੈਕਸ (ਜੀ.ਐਸ.ਟੀ.) ਢਾਂਚੇ ਸਭ ਤੋਂ ਸਰਲ ਵਿਵਸਥਾ ਹੈ। ਇਹ ਪ੍ਰਗਟਾਵਾ ਕਰਦਿਆਂ ਅਨੁਰਾਗ ਅਗਰਵਾਲ ਵਿੱਤ ਕਮਿਸ਼ਨਰ (ਟੈਕਸੇਸ਼ਨ) ਨੇ ਕਿਹਾ ਕਿ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਇਸ ਨਵੇਂ ਕਰ ਢਾਂਚੇ ਤੋਂ ਘਬਰਾਉਂਣ ਦੀ ਜ਼ਰੂਰਤ ਨਹੀਂ ਕਿਉਂਕਿ ਜੋ ਜੀ.ਐਸ.ਟੀ. ਦੇ ਅਮਲ ਵਿੱਚ ਆੳਂੁਣ ਨਾਲ ਭਾਰਤ ਅਤੇ ਖਾਸ ਕਰ ਪੰਜਾਬ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਅਨੁਰਾਗ ਅਗਰਵਾਲ ਵਿੱਤ ਕਮਿਸ਼ਨਰ (ਟੈਕਸੇਸ਼ਨ) ਰੂਪਨਗਰ ਦੇ ਕਮੇਟੀ ਰੂਮ ਵਿੱਚ ਐਸ.ਬੀ.ਐਸ.ਨਗਰ ਅਤੇ ਰੂਪਨਗਰ ਜ਼ਿਲ੍ਹੇ ਦੇ ਉਦਯੋਗਪਤੀਆਂ, ਵਕੀਲ ਸਾਹਿਬਾਨ ਅਤੇ ਵਪਾਰੀਆਂ ਨੂੰ ਜੀ.ਐਸ.ਟੀ. ਸਬੰਧੀ ਜਾਗਰੂਕ ਕਰਨ ਅਤੇ ਇਸ ਕਾਨੂੰਨ ਤਹਿਤ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਜਾਗਰੂਕ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਆਏ ਸਨ। ਇਸ ਦੌਰਾਨ ਸ਼੍ਰੀਮਤੀ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀਮਤੀ ਹਰਿੰਦਰ ਬਰਾੜ ਡੀ.ਈ.ਟੀ.ਸੀ. ਰੂਪਨਗਰ ਤੇ ਬੀ.ਕੇ.ਵਿਰਦੀ ਡੀ.ਈ.ਟੀ.ਸੀ. ਜਲੰਧਰ ਵੀ ਮੌਜ਼ੂਦ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਵਿਵਸਥਾ ਨਾਲ ਬਹੁ-ਕਰ ਪ੍ਰਣਾਲੀ ਦਾ ਖ਼ਾਤਮਾ ਹੋਣ ਸਦਕਾ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਕ ਮੁਲਕ ਅਤੇ ਇੱਕ ਕਰ ਦੀ ਵਿਵਸਥਾ ਨਾਲ ਆਰਥਿਕਤਾ ਨੂੰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਨਵੀਂ ਕਰ ਵਿਵਸਥਾ ਨਾਲ ਬੈਰੀਅਰਾਂ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ.ਨਾਲ ਹੋਣ ਵਾਲੀ ਇਸ ਉਸਾਰੂ ਤਬਦੀਲੀ ਸਦਕਾ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤਾਂ ਦੀ ਟਰਾਂਸਪੋਟੇਸ਼ਨ ਵਪਾਰਕ ਅਵਾਜਾਈ ਦੀਆਂ ਲਾਗਤਾਂ ਘਟਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਜਲਦੀ ਹੀ ਬੈਰੀਅਰ ਹਟਾਏ ਜਾ ਰਹੇ ਹਨ ਅਤੇ ਮੋਬਾਈਲ ਵਿੰਗ ਨੂੰ ਵਧਾਇਆ ਜਾ ਰਿਹਾ ਹੈ। ਇਸ ਮੀਟਿੰਗ ਦੇ ਅੰਤ ਵਿੱਚ ਪਰਮਿੰਦਰਪਾਲ ਸਿੰਘ ਬਿੰਟਾ ਨੇ ਰੂਪਨਗਰ ਵਿਖੇ ਇਹ ਜਾਗਰੂਕਤਾ ਸੈਮੀਨਾਰ ਕਰਾਉਂਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਵੀ ਵਿਭਾਗ ਤੋਂ ਉਨ੍ਹਾਂ ਨੂੰ ਸਹਿਯੋਗ ਮਿਲਦਾ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੀਪ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਮੈਡਮ ਸੁਨੀਤਾ ਜਗਪਾਲ ਵਰਮਾ, ਸ਼੍ਰੀਮਤੀ ਅਮ੍ਰਿਤਦੀਪ, ਮੈਡਮ ਗੁਰਸਿਮਰਨ, ਮੈਡਮ ਪਰਮਜੀਤ ਕੌਰ ਅਤੇ ਵਿਭਾਗੀ ਅਧਿਕਾਰੀ ਹਾਜ਼ਰ ਸਨ।

WRITTEN BY