ਧੀਮਾਨ ਨੇ ਮੰਨਵੀਂ ਵਿਖੇ ਕੀਤਾ ਸਾਇੰਸ ਲੈਬ ਦਾ ਉਦਘਾਟਨ

image ਅਮਰਗੜ੍ਹ, 13 ਜੁਲਾਈ (ਸੁਖਵਿੰਦਰ ਸਿੰਘ ਅਟਵਾਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਨਵੀਂ ਵਿਖੇ ਰਮਸਾ (ਞ।ਝ।ਛ।ਂ) ਅਧੀਨ ਆਈ ਗ੍ਰਾਂਟ ਨਾਲ਼ ਬਣੀਂ ਸਾਇੰਸ ਲੈਬ ਦਾ ਉਦਘਾਟਨ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਕੀਤਾ ਗਿਆ।ਸਕੂਲ ਦੇ ਵਿਹੜੇ ’ਚ ਰੱਖੇ ਸਮਾਗਮ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਔਲਖ ਵਿਸੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸ਼ਾਮਿਲ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਮਾਣਯੋਗ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਸੇਸ਼ ਉਪਰਾਲੇ ਅਰੰਭ ਚੁੱਕੀ ਹੈ, ਜਿਸ ਦੇ ਨਤੀਜੇ ਛੇਤੀ ਹੀ ਸਭ ਦੇ ਸਾਹਮਣੇ ਹੋਣਗੇ।ਉਨ੍ਹਾਂ ਕਿਹਾ ਕਿ ਮੇਰਾ ਆਪਣਾ ਖੁਦ ਦਾ ਵੀ ਸਰਕਾਰੀ ਸਕੂਲਾਂ ਅਤੇ ਪਿੰਡਾਂ ਨਾਲ਼ ਖ਼ਾਸ ਲਗਾਵ ਹੈ, ਸੋ ਇੰਨ੍ਹਾਂ ਦੋਵਾਂ ਦੀ ਕਾਇਆ-ਕਲਪ ਕਰਨਾਂ ਸਾਡਾ ਮੁਢਲਾ ਉਦੇਸ਼ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਔਲਖ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਨੌਜਵਾਨ ਆਗੂ ਜਸਵੀਰ ਸਿੰਘ ਜੱਸੀ ਮੰਨਵੀਂ ਅਤੇ ਸਰਪੰਚ ਗੁਰਮੇਲ ਸਿੰਘ ਮੇਲੀ ਦੀ ਅਗਵਾਈ ਵਿੱਚ ਪੰਚਾਇਤ ਵੱਲੋਂ ਸਕੂਲ ਅਤੇ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਨੂੰ ਮੰਗ-ਪੱਤਰ ਵੀ ਦਿੱਤਾ ਗਿਆ ਜਿਸਦੇ ਸਬੰਧ ਵਿੱਚ ਸ. ਧੀਮਾਨ ਨੇ ਕਿਹਾ ਕਿ ਅਧਿਆਪਕਾਂ ਦੀ ਘਾਟ ਛੇਤੀ ਹੀ ਪੂਰੀ ਕਰ ਦਿੱਤੀ ਜਾਵੇਗੀ ਅਤੇ ਪਿੰਡ ਦੀ ਬਾਕੀ ਮੁਸ਼ਕਿਲਾਂ ਵੀ ਜਲਦੀ ਹੀ ਹੱਲ ਕਰ ਦਿੱਤੀਆਂ ਜਾਣਗੀਆਂ। ਸਟੇਜ਼ ਸੰਚਾਲਕ ਦੀ ਭੂਮਿਕਾ ਸੋਹਣ ਸਿੰਘ ਅਤੇ ਮੈਡਮ ਰੁਪਿੰਦਰ ਕੌਰ ਨੇ ਵਾਖੂਬੀ ਨਿਭਾਈ। ਇਸ ਮੌਕੇ ਪ੍ਰਿੰ: ਰੀਟਾ ਰਾਣੀ, ਪ੍ਰਿੰ: ਰਵਿੰਦਰ ਜੀ, ਸਰਪੰਚ ਗੁਰਵਿੰਦਰ ਸਿੰਘ ਬੁਲਾਪੁਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਜਾਗੋਵਾਲ, ਮਨੇਜਮੈਂਟ ਕਮੇਟੀ ਦੇ ਚੇਅਰਮੈਨ ਕਮਲ ਗੋਇਲ ਅਤੇ ਵਰਿੰਦਰ ਕੁਮਾਰ, ਨਰਿੰਦਰ ਸਿੰਘ ਮੰਨਵੀਂ, ਪ੍ਰਮੇਸ਼ਰ ਸਿੰਘ ਮੰਨਵੀਂ, ਤਰਲੋਕ ਸਿੰਘ, ਪੰਚ ਕੁਲਵਿੰਦਰ ਸਿੰਘ, ਸਤਨਾਮ ਸਿੰਘ ਦੌਲੋਵਾਲ, ਜਸਵੰਤ ਸਿੰਘ, ਵਰਿੰਦਰ ਸਿੰਘ, ਜੱਗਾ ਸਿੰਘ, ਸਤਿੰਦਰ ਸਿੰਘ ਕਾਲਾ ਸਮੂਹ ਸਕੂਲ ਸਟਾਫ਼ ਅਤੇ ਪਤਵੰਤੇ ਹਾਜ਼ਰ ਸਨ।

Send this to a friend