ਰੂਪਨਗਰ, 18 ਜੁਲਾਈ (ਗੁਰਸ਼ਰਨ ਸਿੰਘ ਗੁਲਸ਼ਨ)- ਜ਼ਿਲ੍ਹਾ ਪੁਲਿਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਵਿਭਾਗ ਵਿੱਚ ਨੌਕਰੀਆਂ ਦਵਾਉਂਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਬਚਨ ਸਿੰਘ ਸੰਧੂ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਹੈ ਕਿ ਜਤਿੰਦਰਪਾਲ ਪੁੱਤਰ ਹਰੀ ਕ੍ਰਿਸ਼ਨ ਵਾਸੀ ਅਟਾਰੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਇੱਕ ਦਰਖ਼ਾਸਤ ਦਿੱਤੀ ਗਈ ਸੀ ਕਿ ਉਸ ਨਾਲ ਅਤੇ ਕੁੱਝ ਹੋਰ ਵਿਅਕਤੀਆਂ ਨਾਲ ਰੇਲਵੇ ਵਿਭਾਗ ਵਿੱਚ ਨੌਕਰੀਆ ਦਵਾਉਂਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ, ਜੋ ਇਸ ਦਰਖ਼ਾਸਤ ਦੀ ਪੜਤਾਲ ਤੋਂ ਬਾਅਦ ਥਾਣਾ ਸਿਟੀ ਰੂਪਨਗਰ ਵਿਖੇ ਪੁਸ਼ਪਾ ਦੇਵੀ ਪਤਨੀ ਕੁਲਦੀਪ ਚੋਹਾਨ ਵਾਸੀ ਮਕਾਨ ਨੰ:33-ਬੀ ਅਫ਼ਸਰ ਕਲੋਨੀ ਰੂਪਨਗਰ,