ਅੰਮ੍ਰਿਤਸਰ, 18 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਰਾਜ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਸਬੰਧੀ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਤੇ ਭਾਈ ਜਬਰਤੋੜ ਸਿੰਘ, ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਢਾਡੀ ਭਾਈ ਗੁਰਿੰਦਰਪਾਲ ਸਿੰਘ ਬੈਂਕਾ ਦੇ ਜਥਿਆਂ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ, ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਗੁਰਮਤਿ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ