ਜਲੰਧਰ 18 ਜੁਲਾਈ 2017 – ਸੂਬੇ ਅੰਦਰ ਸਮਾਜਿਕ ਸੁਰੱਖਿਆ ਪੈਨਸ਼ਨ ਕੇਸਾਂ ਦੀ ਚੱਲ ਰਹੀ ਪੜਤਾਲ ਦੇ ਕੰਮ ਦੇ ਜਾਇਜ਼ੇ ਸਬੰਧੀ ਅੱਜ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸ੍ਰੀ ਸੁਖਵਿੰਦਰ ਸਿੰਘ ਵਲੋਂ ਜ¦ਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਉਨ੍ਹਾਂ ਦੇ ਨਾਲ ਸਨ ਡਾਇਰੈਕਟਰ ਸਮਾਜਿਕ ਸੁਰੱਖਿਆ ਵਲੋਂ ਅੱਜ ਜ਼ਿਲ੍ਹੇ ਦੇ ਪਿੰਡ ਤੱਲਣ, ਸਲੇਮਪੁਰ ਮਸੰਦਾਂ ਅਤੇ ਸੰਸਾਰਪੁਰ ਦਾ ਦੌਰਾ ਕਰਕੇ ਜ਼ਿਲ੍ਹੇ ਦੇ 1,17,487 ਲਾਭਪਾਤਰੀਆਂ ਦੀ ਪੈਨਸ਼ਨ ਦੀ ਪੜਤਾਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਪੈਨਸ਼ਨ ਸਕੀਮ ਸਬੰਧੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਫਾਰਮਾਂ ਦੇ ਨਾਲ ਹੀ ਬੈਂਕ ਖਾਤੇ ਅਤੇ ਅਧਾਰ ਨੰਬਰ ਦੇ ਵੇਰਵੇ ਵੀ ਇਕੱਤਰ ਕੀਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸਮਾਜਿਕ ਸੁਰੱਖਿਆ ,ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਜਾਇੰਟ ਡਾਇਰੈਕਟਰ ਸ੍ਰੀਮਤੀ ਲਿੱਲੀ ਚੌਧਰੀ, ਐਸ.ਡੀ.ਐਮ.ਰਾਜੀਵ ਵਰਮਾ,ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ , ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਲਵਿੰਦਰ ਸਿੰਘ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਮਰੀਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।