ਲਾਇਲਪੁਰ ਖਾਲਸਾ ਕਾਲਜ ਜਲੰਧਰ ਦਾ ਬੀ.ਐ¤ਸ.ਸੀ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ, 18 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸ.ਸੀ. (ਬਾਇਓਟੈਕਨੋਲੋਨੀ) ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥੀ ਸਰਤਾਜ ਸਿੰਘ ਨੇ 500 ਵਿਚੋਂ 407 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਬਾਇਓਟੈਕਨੋਲੋਜੀ ਦੇ ਮੁੱਖੀ ਡਾ. ਅਰੁਣ ਦੇਣ ਸ਼ਰਮਾ ਵੀ ਹਾਜ਼ਰ ਸਨ।

 

Send this to a friend