ਤਲਵੰਡੀ ਸਾਬੋ, 19 ਜੁਲਾਈ (ਰਾਮ ਰੇਸ਼ਮ ਨਥੇਹਾ)- ਸ਼ੋਸਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ ਜਿਸ ਵਿੱਚ ਬੱਸ ਵਿੱਚ ਬੈਠੇ ਇੱਕ ਵਿਅਕਤੀ ਨੂੰ ਸਿਗਰੇਟ ਪੀਣ ਤੋਂ ਰੋਕਣ ਕਾਰਣ ਇੱਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਉਪਰੰਤ ਉਸਦੇ ਪੱਥਰ ਮਾਰੇ ਜਾਂਦਾ ਦਿਖਾਇਆ ਗਿਆ ਹੈ ਦੀ ਸਿੱਖ ਹਲਕਿਆਂ ਵਿੱਚ ਭਾਰੀ ਨਿੰਦਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਵੀ ਸਿੱਖ ਨੌਜਵਾਨ ਦੀ ਕੁੱਟਮਾਰ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਬੁੱਢਾ ਦਲ ਮੁਖੀ ਨੇ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਸਾਹਿਬ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਦੇਸ਼ ਦੀ ਸਰਵ ਉਚ ਅਦਾਲਤ ਵੱਲੋਂ ਵੀ ਜਨਤਕ ਥਾਵਾਂ ਤੇ ਸਿਗਰੇਟ ਜਾਂ ਤੰਬਾਕੂ ਪਦਾਰਥ ਪੀਣ ਤੇ ਪਾਬੰਦੀ ਲਾਈ ਹੋਈ ਹੈ