ਲਾਇਲਪੁਰ ਖਾਲਸਾ ਕਾਲਜ ਜਲੰਧਰ ਦਾ ਬੀ.ਕਾਮ.ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ, 19 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਕਾਮ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪਲਵੀ ਗੁਪਤਾ ਨੇ 700 ਵਿਚੋਂ 547 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਆਪਣਾ ਨਾਮ ਦਰਜ ਕਰਵਾਇਆ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।

Send this to a friend