ਜਲੰਧਰ, 21 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਗੁਰਦੁਆਰਾ ਸ੍ਰੀ ਗੁਰੁੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਰਾਤਰੀ ਗੁਰਮਤਿ ਸਮਾਗਮ ਮਿਤੀ 22 ਜੁਲਾਈ ਨੂੰ ਸ਼ਾਮ 7 ਵਜੇ ਤੋਂ ਲੈ ਕੇ ਰਾਤ 9.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਭਾਈ ਗੁਰਕੀਰਤ ਸਿੰਘ ਜੀ ਅਤੇ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਗੁਰਬਾਣੀ ਦੇ ਰਸ -ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਗਿਆਨੀ ਅਜੀਤ ਸਿੰਘ ਰਤਨ ਜੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਉਪਰ ਰੌਸ਼ਨੀ ਪਾਉਣਗੇ ਪ੍ਰਧਾਨ ਸ.ਅਜੀਤ ਸਿੰਘ ਸੇਠੀ ਨੇ ਸਮੂਹ ਸੰਗਤ ਨੂੰ ਆਪਣੇ ਪਰਿਵਾਰਾਂ ਸਹਿਤ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ ਹੈ। ਇਸ ਮੌਕੇ ਦੀਪ ਮਾਲਾ ਵੀ ਕੀਤੀ ਜਾਵੇਗੀ। ਸਮਾਗਮ ਦੀ ਸੰਪੂਰਨਤਾ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।