ਯੂ.ਪੀ.ਐਸ.ਸੀ. ਦੀ ਸਿਵਲ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਨੌਜਵਾਨ ਅਨਮੋਲ ਸ਼ੇਰ ਸਿੰਘ ਬੇਦੀ ਤੇ ਉਸ ਦੇ ਮਾਪਿਆਂ ਨਾਲ ਮੁਲਾਕਾਤ
ਚੰਡੀਗੜ੍ਹ, 23 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣ ਵਿੱਚ ਭਾਰਤੀ ਵਿਦੇਸ਼ ਸੇਵਾ (ਆਈ.ਐਫ.ਐਸ.) ਦੇ ਕਾਡਰ ਦੇ ਯੋਗਦਾਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਯੂ.ਪੀ.ਐਸ.ਸੀ. ਸਿਵਲ ਸੇਵਾਵਾਂ ਦੀ ਪ੍ਰੀਖਿਆ ਵਿੱਚ ਪਹਿਲੀ ਕੋਸ਼ਿਸ਼ ’ਚ ਮੁਲਕ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਅੰਮ੍ਰਿਤਸਰ ਦੇ ਅਨਮੋਲ ਸ਼ੇਰ ਸਿੰਘ ਬੇਦੀ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।