ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਲਈ ਰੋਟਰੀ ਕਲੱਬਾਂ ਸਰਕਾਰ ਨਾਲ ਮਿਲ ਕੇ ਕੰਮ ਕਰਨ : ਚੰਨੀ

ਤਕਨੀਕੀ ਸਿੱਖਿਆ ਮੰਤਰੀ ਨੇ ਖਰੜ ਰੋਟਰੀ ਕਲੱਬ ਦੇ ਸਾਲ 2017-18 ਲਈ ਚੁਣੇ ਗਏ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ/ਖਰੜ, 23 ਜੁਲਾਈ-ਪੰਜਾਬ ਦੇ ਤਕਨੀਕੀ ਸਿਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਸਮੂਹ ਰੋਟਰੀ ਕਲੱਬਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਕਲਾਈ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਕਰਨ, ਜਿਸ ਲਈ ਨੌਜਵਾਨਾਂ ਦੀ ਸਿਖਲਾਈ ਦਾ ਖਰਚਾ ਸਰਕਾਰ ਵੱਲੋਂ ਦਿੱਤਾ ਜਾਵੇਗਾ।ਅੱਜ ਇੱਥੇ ਖਰੜ ਰੋਟਰੀ ਕਲੱਬ ਦੇ ਸਾਲ 2017-18 ਲਈ ਚਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਰੋਟਰੀ ਕਲੱਬ ਨੌਜਵਾਨਾਂ ਲਈ ਹੁਨਰ ਵਿਕਾਸ ਪ੍ਰੋਗਰਾਮ ਚਲਾਉਣ ਲਈ ਸਰਕਾਰ ਨਾਲ ਸਮਝੌਤਾ ਸਹੀਬੱਧ ਕਰਨ ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾ ਸਕੇ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਨਿੱਜੀ ਅਦਾਰੇ ਅੱਜ ਕਿੱਤਾ ਮੁੱਖੀ ਸਿਖਲਾਈ ਲਈ ਅੱਗੇ ਆ ਰਹੇ ਹਨ, ਪਰ ਰੋਟਰੀ ਕਲੱਬ ਬਾਕੀ ਸਭ ਨਾਲੋ ਵਧੀਆ ਢੰਗ ਨਾਲ ਇਸ ਕਾਰਜ਼ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ, ਕਿਉਂਕਿ ਰੋਟਰੀ ਕਲੱਬਾਂ ਵਲੋਂ ਮੁਨਾਫਾ ਕਮਾਉਣ ਦੀ ਬਜਾਏ ਸਿਰਫ ਸੇਵਾ ਭਾਵਨਾ ਨਾਲ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਸ. ਚੰਨੀ ਨਾਲ ਹੀ ਕਿਹਾ ਕਿ ਰੋਟਰੀ ਕਲੱਬਾਂ ਨਾਲ ਇਸ ਭਾਈਵਾਲੀ ਰਾਹੀਂ ਸਰਕਾਰ ਦੇ ਹਰ ਘਰ ਰੋਜਗਾਰ ਦੇਣ ਦੇ ਟੀਚੇ ਨੂੰ ਵੀ ਅਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਸਰਕਾਰ ਨਾਲ ਭਾਈਵਾਲੀ ਕਰਕੇ ਹੁਨਰ ਵਿਕਾਸ ਲਈ ਨੌਜਵਾਨਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ।

Send this to a friend