ਝਬਾਲ, 25 ਜੁਲਾਈ (ਹਰਦੀਪ ਸਿੰਘ)-ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਮਨਜਿੰਦਰ ਸਿੰਘ ਜਗਤਪੁਰਾ ਦੀ ਅਗਵਾਈ ’ਚ ਪਿਆਰਾ ਸਿੰਘ ਦੇ ਗ੍ਰਹਿ ਵਿਖੇ ਪਿੰਡ ਜਗਤਪੁਰਾ ਵਾਸੀਆਂ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਜਗਤਪੁਰਾ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਸਮੁੱਚੇ ਤੌਰ ’ਤੇ ਇਕੱਤਰ ਹੋ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਗੰਭੀਰਤਾ ਨਾਲ ਵਿਚਾਰਾਂ ਕਰਨ ਤੋਂ ਇਲਾਵਾ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਤੋਂ ਮੰਗ ਕੀਤੀ ਗਈ ਹੈ ਕਿ ਪਿੰਡ ਦੇ ਰਹਿੰਦੇ ਵਿਕਾਸ ਕਾਰਜ ਜਲਦ ਅਰੰਭ ਕਰਵਾਉਣ ਤੋਂ ਇਲਾਵਾ ਸਰਕਾਰ ਦੀਆਂ ਭਲਾਈ ਯੋਜਨਾਵਾਂ ਹੱਕਦਾਰ ਲੋਕਾਂ ਤੱਕ ਪੁੱਜਦਾ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਅਗਾਮੀ ਸਮੇਂ ਦੌਰਾਨ ਆ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੀ ਅਹਿਮ ਵਿਚਾਰਾਂ ਕੀਤੀਆਂ ਗਈਆਂ ਹਨ।
ਇਸ ਮੌਕੇ ਗੁਰਸ਼ੇਰ ਸਿੰਘ, ਨਰਿੰਦਰ ਸਿੰਘ, ਤਾਰਾ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ, ਹਜ਼ਾਰਾ ਸਿੰਘ, ਜਗਤਾਰ ਸਿੰਘ ਨੰਬਰਦਾਰ, ਨਿਰਮਲ ਸਿੰਘ ਨੰਬਰਦਾਰ, ਪ੍ਰੀਤਮ ਸਿੰਘ ਦੋਧੀ, ਡਾ. ਦਿਲਬਾਗ ਸਿੰਘ, ਮੇਵਾ ਸਿੰਘ, ਕਾਲਾ ਸਿੰਘ, ਪਲਵਿੰਦਰ ਸਿੰਘ, ਸਵਿੰਦਰ ਸਿੰਘ ਫੌਜੀ, ਸੋਨੂੰ ਜਗਤਪੁਰਾ, ਲੱਖਾ ਸਿੰਘ, ਮਾਸਟਰ ਹਰਚਰਨ ਸਿੰਘ ’ਤੇ ਰੋਮੀ ਵਿਰਕ ਆਦਿ ਹਾਜ਼ਰ ਸਨ।