ਜਨਰਲ ਵਰਗ ਦੇ ਹੱਕਾਂ ਲਈ ਰਵਨੀਤ ਸਿੰਘ ਬਿੱਟੂ ਨੂੰ ਮਿਲੇ ਡਾ.ਬੀ.ਡੀ. ਕਾਲੜਾ

ਜਲਾਲਾਬਾਦ, 25 ਜੁਲਾਈ (ਸੋਨੂੰ ਮਹੰਤ)-ਜਨਰਲ ਵਰਗ ਦੇ ਹੱਕਾਂ ਦੀ ਆਵਾਜ ਨੂੰ ਸੰਸਦ ਤੱਕ ਪਹੁੰਚਾਇਆ ਜਾਵੇ। ਇਸ ਮਕਸਦ ਨੂੰ ਲੈ ਕੇ ਕਾਂਗਰਸੀ ਆਗੂ ਡਾ. ਬੀਡੀ ਕਾਲੜਾ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਦਿੱਲੀ ’ਚ ਉਨ੍ਹਾਂ ਦੇ ਦਫਤਰ ਵਿੱਚ ਮਿਲੇ। ਇਸ ਮੌਕੇ ਉਨ੍ਹਾਂ ਨਾਲ ਅਸ਼ੋਕ ਸਿਡਾਨਾ, ਰਜਨੀਸ਼ ਕੁਮਾਰ ਆਦਿ ਮੌਜੂਦ ਸਨ। ਇਸ ਮੌਕੇ ਡਾ. ਬੀਡੀ ਕਾਲੜਾ ਨੇ ਸਾਂਸਦ ਰਵਨੀਤ ਸਿੰਘ ਬਿੱਟੂ ਅੱਗੇ ਜਨਰਲ ਵਰਗ ਦੀਆਂ ਸਮੱਸਿਆਵਾਂ ਰੱਖੀਆਂ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਅੰਦਰ ਜਨਰਲ ਵਰਗ ਨਾਲ ਸੰਬੰਧਿਤ ਨੌਜਵਾਨ ਸਰਕਾਰੀ ਸਹੂਲਤਾਂ ਤੋਂ ਵਾਂਝੇ ਰਹਿ ਜਾਣ ਕਾਰਣ ਅਕਸਰ ਹੀ ਅੱਗੇ ਨਹੀਂ ਵਧ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਰਥਿਕ ਪੱਖੋਂ ਕਮਜੋਰ ਜਨਰਲ ਵਰਗ ਨੂੰ ਉਹ ਸਾਰੀਆਂ ਬਣਦੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ ਜੋ ਕਿ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਈ ਸਹੂਲਤ ਜਾਤੀ ਆਧਾਰ ਤੇ ਨਾ ਦੇ ਕੇ ਆਰਥਿਕ ਆਧਾਰ ਤੇ ਦੇਣੀ ਚਾਹੀਦੀ ਹੈ। ਉਧਰ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਜਨਰਲ ਵਰਗ ਦੇ ਹੱਕਾਂ ਲਈ ਸੰਸਦ ਵਿੱਚ ਆਵਾਜ ਜਰੂਰ ਉਠਾਉਣਗੇ।

Send this to a friend