ਕੀਟ ਨਾਸ਼ਕ ਦਵਾਈਆਂ ਤੇ ਖਾਦਾਂ ਦਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਵਰਤੋਂ ਕੀਤੀ ਜਾਵੇ-ਡਾ.ਸੁਰਿੰਦਰ ਸਿੰਘ

ਜਲੰਧਰ 26 ਜੁਲਾਈ 2017 – ਭੌਂ ਪਰਖ ਸਕੀਮ (ਸੈਂਪਲ) ਤਹਿਤ ਹੁਣ ਤੱਕ 7206, ਖਾਦਾਂ ਦੇ 42,ਕੀੜੇਮਾਰ ਦਵਾਈਆਂ ਦੇ 57 ਤੇ ਬੀਜਾਂ ਦੇ 38 ਸੈਂਪਲ ਲਏ ਗਏ ਹਨ। ਇਹ ਜਾਣਕਾਰੀ ਡਾ.ਸੁਰਿੰਦਰ ਸਿੰਘ ਖੇਤੀਬਾੜੀ ਅਫਸਰ ਜ¦ਧਰ ਨੇ ਅੱਜ ਇਥੇ ਜ਼ਿਲ੍ਹਾ ਪ੍ਰਸਾਸ਼ਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਉਤਪਾਦਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀ ਦੀਆਂ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਹਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦੇ ਖੇਤਰ ਵਿੱਚ ਮੁਹੱਈਆਂ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਔਜ਼ਾਰਾਂ ’ਤੇ ਦਿੱਤੀ ਜਾ ਰਹੀ ਸਬਸਿਡੀ ਬਾਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੀਟ ਨਾਸ਼ਕ ਦਵਾਈਆਂ ਤੇ ਖਾਦਾਂ ਦਾ ਖੇਤੀਬਾੜੀ ਵਿਭਾਗ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਵਰਤੋਂ ਕਰਨ ਅਤੇ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਤਾਂ ਜੋ ਖੇਤੀਬਾੜੀ ਕਿੱਤੇ ਤੋਂ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਭੂਮੀ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਉਨਾਂ ਕਿਹਾ ਕਿ ਬਰਸਾਤ ਦਾ ਮੌਸਮ ਪੌਦੇ ਲਗਾਉਣ ਦਾ ਸਭ ਤੋਂ ਢੁੱਕਵਾਂ ਸਮਾਂ ਹੈ ਇਸ ਲਈ ਕਿਸਾਨਾਂ ਨੂੰ ਜੰਗਲਾਤ ਵਿਭਾਗ ਤੋਂ ਆਪਣੀ ਮੰਗ ਅਨੁਸਾਰ ਪੌਦੇ ਲੈ ਕੇ ਲਗਾਉਣੇ ਚਾਹੀਦੇ ਹਨ ਜਿਸ ਨਾਲ ਵਾਤਾਵਰਣ ਸੁੱਧ ਤੇ ਸਾਫ਼ ਸੁਥਰਾ ਰਹੇਗਾ।
ਇਸ ਮੌਕੇ ਜ਼ਿਲ੍ਹਾ ਉਤਪਾਦਨ ਕਮੇਟੀ ਦੇ ਗੈਰ ਸਰਕਾਰੀ ਮੈਂਬਰ ਅਤੇ ਅਗਾਂਹ ਵਧੂ ਕਿਸਾਨਾਂ ਨੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਆਪਸੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੁਝਾਅ ਦਿੱਤੇ ਗਏ ਤੇ ਉਨ੍ਹਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਜਲਦੀ ਅਮਲੀ ਰੂਪ ਦੇਣ ਦਾ ਵਿਸ਼ਵਾਸ਼ ਦੁਆਇਆ ਗਿਆ। ਇਸ ਮੌਕੇ ਉਨਾਂ
ਬਿਜਲੀ ਵਿਭਾਗ ਅਤੇ ਨਹਿਰੀ ਪਾਣੀ ਦੇ ਅਫ਼ਸਰਾਂ ਨੂੰ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਤੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ। ਇਸ ਮੌਕੇ ਬਾਗਬਾਨੀ ਤੇ ਪਸ਼ੂ ਪਾਲਣ ਵਿਭਾਗ ,ਭੂਮੀ ਰੱਖਿਆ ,ਡੇਅਰੀ ਵਿਕਾਸ, ਮੱਛੀ ਪਾਲਣ, ਜੰਗਲਾਤ ਵਿਭਾਗ,ਮਾਰਕਫੈਡ, ਐਗਰੋ ਸਰਵਿਸ ਸੈਂਟਰਾਂ , ਸਹਿਕਾਰੀ ਸਭਾਵਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੀ ਗਈ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।

Send this to a friend