Skip to content
Independent perspectives. Global stories.
BREAKING

ਵਿਜੀਲੈਂਸ ਨੇ ਰਿਸ਼ਵਤ ਲੈਂਦੇ ਏ.ਐਸ.ਆਈ ਅਤੇ ਹੌਲਦਾਰ ਰੰਗੇ ਹੱਥੀਂ ਦਬੋਚੇ

Share this story

ਚੰਡੀਗੜ, 27 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਏ.ਐਸ.ਆਈ ਅਤੇ ਇਥ ਹੌਲਦਾਰ ਨੂੰ ਦੋ ਵੱਖ- ਵੱਖ ਮਾਮਲਿਆਂ ਵਿਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।  ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਪੁਲਿਸ ਥਾਣਾ ਸਿੱਧਵਾਂ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ ਚੈਨ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਰੇਤੇ ਨਾਲ ਭਰੀਆਂ ਹੋਈਆਂ ਟਰੈਕਟਰ ਅਤੇ ਟਰਾਂਲੀਆਂ ਛੱਡਣ ਦੇ ਇਵਜ਼ ਵਿਚ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।ਇਸੇ ਤਰਾਂ ਥਾਣਾ ਲੱਖੇ ਕੇ ਬਹਿਰਾਮ ਜਿਲਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਇਕ ਹੌਲਦਾਰ ਜੀਤ ਸਿੰਘ ਨੂੰ ਸ਼ਿਕਾਇਤਕਰਤਾ ਮੁਖਤਿਆਰ ਸਿੰਘ ਵਾਸੀ ਅਵਾਨ, ਜ਼ਿਲਾ ਫ਼ਿਰੋਜ਼ਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਿਰੁੱਧ ਦਰਜ ਇੱਕ ਕੇਸ ਦਹ ਚਲਾਣ ਅਦਾਲਤ ਵਿੱਚ ਪੇਸ਼ ਕਰਨ ਦੇ ਇਵਜ਼ ਵਿਚ ਉਕਤ ਹੌਲਦਾਰ ਵਲੋਂ 3,000 ਰੁਪਏ ਦੀ ਮੰਗ ਕੀਤੀ ਗਈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਅਤੇ ਹੌਲਦਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਕ੍ਰਮਵਾਰ ਲੁਧਿਆਣਾ ਅਤੇ ਫਿਰੋਜ਼ਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

WRITTEN BY