ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪਧਰੀ ਸਮਾਗਮ ਆਯੋਜਿਤ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਵਾਰਸਾਂ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 31 ਜੁਲਾਈ- ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਕੌਮ ਦੇ ਮਹਾਨ ਸ਼ਹੀਦਾਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਸੁਨਾਮ ਦੀ ਧਰਤੀ ‘ਤੇ ਪੈਦਾ ਹੋ ਕੇ ਦੁਨੀਆਂ ਦੇ ਨਕਸ਼ੇ ‘ਤੇ ਸੁਨਾਮ ਦਾ ਨਾਮ ਚਮਕਾਉਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਰਾਜ ਪਧਰੀ ਸਮਾਗਮ ਵਿਚ ਅਜ ਸੰਗਤਾਂ ਦੇ ਠਾਠਾਂ ਮਾਰਦੇ ਇਕਠ ਨੇ ਇਸ ਗਲ ਨੂੰ ਸਾਬਤ ਵੀ ਕਰ ਦਿਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪਧਰੀ ਸ਼ਰਧਾਂਜਲੀ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਮਹਾਨ ਵਿਰਸੇ ਅਤੇ ਸੂਰਵੀਰਾਂ ਦੀਆਂ ਕੁਰਬਾਨੀਆਂ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰਖਣਗੀਆਂ।ਮੰਚ ’ਤੇ ਸ਼ਹੀਦ ਊਧਮ ਸਿੰਘ ਜੀ ਦੀ ਵਡ ਅਕਾਰੀ ਤਸਵੀਰ ‘ਤੇ ਸ਼ਰਧਾ ਦੇ ਫੁਲ ਭੇਟ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੇ 1919 ਵਿਚ ਵਾਪਰੇ ਜਲ੍ਹਿਆਂਵਾਲਾ ਬਾਗ ਦੇ ਵਡੇ ਦੁਖਾਂਤ ਦਾ ਬਦਲਾ ਲੈ ਕੇ ਦੇਸ਼ ਦੀ ਆਜ਼ਾਦੀ ਲਈ ਮਜ਼ਬੂਤ ਨੀਂਹ ਰਖੀ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਰਜਿੰਦਰ ਸਿੰਘ ਰਾਜਾ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਉਪਰੰਤ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੁਨਾਮ ਦੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਸਰਕਾਰ ਵਲੋਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਏਨੀ ਵਡੀ ਤਾਦਾਦ ਵਿਚ ਲੋਕਾਂ ਦੀ ਸ਼ਮੂਲੀਅਤ ਇਹ ਸਾਬਤ ਕਰਦੀ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਵਿਧਾਇਕ ਅਮਰਗੜ੍ਹ ਸ਼੍ਰੀ ਸੁਰਜੀਤ ਸਿੰਘ ਧੀਮਾਨ ਅਤੇ ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਵੀ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਸਚ ਤੇ ਹਕ ਦੀ ਲੜਾਈ ਲੜਨ ਦੀ ਸੇਧ ਦਿਤੀ। ਵਿਧਾਇਕ ਸੰਗਰੂਰ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੀ ਸੋਚ ‘ਤੇ ਪਹਿਰਾ ਦਿੰਦੇ ਹੋਏ ਜਨਰਲ ਓਡਵਾਇਰ ਨੂੰ ਮਾਰ ਕੇ ਬਦਲਾ ਲੈ ਲਿਆ ਸੀ ਅਤੇ ਫਾਂਸੀ ਦਾ ਰਸਾ ਹਸ ਕੇ ਚੁੰਮਿਆ।ਇਸ ਉਪਰੰਤ ਸ. ਸਾਧੂ ਸਿੰਘ ਧਰਮਸੋਤ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਸਮੇਤ ਹੋਰ ਵਖ ਵਖ ਸਮਾਜ ਸੇਵੀ ਸੰਗਠਨਾਂ ਵਲੋਂ ਵੀ ਮੁਖ ਮਹਿਮਾਨ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਗਈ। ਬਾਅਦ ਵਿਚ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ਼ ਚਾਰ ਮਹੀਨਿਆਂ ਅੰਦਰ ਕਿਸਾਨਾਂ ਨੂ ੰ8 ਘੰਟੇ ਨਿਰਵਿਘਨ ਬਿਜਲੀ, ਉਦਯੋਗਾਂ ਦੀ ਹਾਲਤ ਨੂ ੰਸੁਧਾਰਨ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ, ਪੈਨਸ਼ਨ ਤੇ ਸ਼ਗਨ ਸਕੀਮ ਤਹਿਤ ਵਿਤੀ ਮਦਦ ਵਿਚ ਵਾਧਾ ਸਮੇਤ ਹੋਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਵਿਚ ਜੰਗਲਾਂ ਹੇਠਲੇ ਰਕਬੇ ਵਿਚ ਵੀ ਵਾਧਾ ਕਰਨ ਲਈ ਵਡੇ ਉਪਰਾਲੇ ਕੀਤੇ ਜਾ ਰਹੇ ਹਨ।
ਸਮਾਗਮ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮੁਖ ਮਹਿਮਾਨ ਸ. ਸਾਧੂ ਸਿੰਘ ਧਰਮਸੋਤ, ਵਿਧਾਇਕ ਵਿਜੇਇੰਦਰ ਸਿੰਗਲਾ, ਵਿਧਾਇਕ ਦਲਵੀਰ ਸਿੰਘ ਗੋਲਡੀ, ਮੀਤ ਪ੍ਰਧਾਨ ਯੂਥ ਕਾਂਗਰਸ ਸ਼੍ਰੀਮਤੀ ਦਾਮਨ ਥਿੰਦ ਬਾਜਵਾ, ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ, ਐਸ.ਐਸ.ਪੀ ਮਨਦੀਪ ਸਿੰਘ ਸਿਧੂ ਨੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਰਕ ‘ਤੇ ਰੀਥਾਂ ਰਖ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ।
ਸਮਾਗਮ ਦੌਰਾਨ ਸਾਬਕਾ ਮੁਖ ਮੰਤਰੀ ਬੀਬੀ ਰਜਿੰਦਰ ਕੌਰ ਭਠਲ ਦੇ ਸਪੁਤਰ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਹੁਲਇੰਦਰ ਸਿੰਘ ਸਿਧੂ, ਸਾਬਕਾ ਮੰਤਰੀ ਗੁਰਚਰਨ ਸਿੰਘ ਦਿੜ੍ਹਬਾ, ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲਾਂ, ਚੇਅਰਮੈਨ ਬਾਜੀਗਰ ਸੈਲ ਪੰਜਾਬ ਜਗਾ ਰਾਮ ਧਰਮਸੋਤ, ਮਨਜੀਤ ਸਿੰਘ ਜਵੰਧਾ, ਖੁਸ਼ਦੀਪ ਸਿੰਘ ਜਖੇਪਲ, ਪੂਨਮ ਕਾਂਗੜਾ, ਬਲਜਿੰਦਰ ਕੌਰ ਰੂਬੀ, ਗੀਤਾ ਸ਼ਰਮਾ, ਘਨਸ਼ਿਆਮ ਕਾਂਸਲ, ਬਲਵੰਤ ਸਿੰਘ ਸ਼ੇਰਗਿਲ, ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਜਿੰਦਰ ਸਿੰਘ ਬਤਰਾ, ਐਸ.ਡੀ.ਐਮ ਸੁਨਾਮ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਡੀ.ਐਸ.ਪੀ ਸੁਨਾਮ ਵਿਲੀਅਮਜੀਤ ਸਿੰਘ ਜੇਜੀ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤੇ ਅਧਿਕਾਰੀ ਵੀ ਹਾਜ਼ਰ ਸਨ।

Send this to a friend