ਤਲਵੰਡੀ ਸਾਬੋ, 31 ਜੁਲਾਈ – ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਗਿਆਰਵੇਂ ਮੁਖੀ ਰਹਿ ਚੁੱਕੇ ਸੱਚਖੰਡਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਦਮਦਮਾ ਸਾਹਿਬ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਪੁੱਜੀਆਂ ਗੁਰੁੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ। ਸਮਾਗਮਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਤਖਤ ਸਾਹਿਬਾਨ ਦੇ ਜਥੇਦਾਰਾਂ ਤੇ ਉ¤ਚ ਧਾਰਮਿਕ, ਰਾਜਸੀ ਤੇ ਸਮਾਜਿਕ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ।
ਅੱਜ ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਤਖਤ ਸ੍ਰੀ ਨਾਂਦੇੜ ਹਜੂਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਪ੍ਰਤਾਪ ਸਿੰਘ ਦੇ ਜਥੇ ਤੇ ਫਿਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਜੋੜਿਆ। ਇਸ ਮੌਕੇ ਕਰਵਾਏ ਢਾਡੀ ਦਰਬਾਰ ਵਿੱਚ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੇ ਸੰਗਤਾਂ ਨੂੰ ਬੁੱਢਾ ਦਲ ਦੇ ਇਤਿਹਾਸ ਨਾਲ ਸਬੰਧਿਤ ਵੀਰ ਰਸ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਬੁੱਢਾ ਦਲ ਨੂੰ ਪੰਥ ਦੀ ਸਿਰਮੌਰ ਨਿਹੰਗ ਜਥੇਬੰਦੀ ਦੱਸਦਿਆਂ ਉਨਾਂ ਦੇ ਜਥੇਦਾਰਾਂ ਵੱਲੋਂ ਸਮੇਂ ਸਮੇਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਨਿਹੰਗ ਸਿੰਘਾਂ ਨੂੰ ਅਧਿਆਤਮਕ ਦੇ ਨਾਲ ਨਾਲ ਧਾਰਮਿਕ ਵਿੱਦਿਆ ਨਾਲ ਜੋੜਨ ਲਈ ਸਕੂਲ ਖੋਲੇ ਜਾਣ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨਾਂ ਨੇ ਸਮੁੱਚੀ ਸਿੱਖ ਕੌਮ ਨੂੰ ਸ਼ਸਤਰਧਾਰੀ ਹੋ ਕੇ ਜੀਵਨ ਜਿਉਣ ਦੀ ਅਪੀਲ ਕੀਤੀ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਵਿੱਚ ਏਜੰਸੀਆਂ ਘੁਸਪੈਠ ਕਰ ਚੁੱਕੀਆਂ ਹਨ ਤੇ ਸਿੱਖਾਂ ਨੂੰ ਨਾ ਕੇਵਲ ਸਿੱਖਾਂ ਸਗੋਂ ਹੋਰਨਾਂ ਫਿਰਕਿਆਂ ਨਾਲ ਲੜਾਉਣ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨਾਂ ਨੇ ਸਮੁੱਚੀ ਕੌਮ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਯੋਗਾ ਛੱਡ ਕੇ ਸਿੱਖਾਂ ਦੀ ਮਾਰਸ਼ਲ ਖੇਡ ਗੱਤਕੇ ਨਾਲ ਜੁੜਿਆ ਜਾਵੇ ਤਾਂ ਕਿ ਦੁਸ਼ਮਨ ਦਾ ਹਰ ਪੱਖੋਂ ਮੁਕਾਬਲਾ ਕਰਨ ਦੇ ਯੋਗ ਹੋ ਸਕੀਏ।
ਇਸ ਮੌਕੇ ਬੁੱਢਾ ਦਲ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਸਮੁੱਚੀਆਂ ਸਖਸ਼ੀਅਤਾਂ ਨੂੰ ਜੀ ਆਇਆਂ ਕਹਿੰਦਿਆਂ ਭਵਿੱਖ ਵਿੱਚ ਵੀ ਦਲ ਪੰਥ ਵੱਲੋਂ ਸਿੱਖੀ ਦੇ ਪ੍ਰਚਾਰ ਵਿੱਚ ਹੋਰ ਵੀ ਵਧ ਚੜ ਕੇ ਹਿੱਸਾ ਪਾਉਣ ਦਾ ਭਰੋਸਾ ਦੁਆਇਆ। ਉਨਾਂ ਨੇ ਪੁੱਜੀਆਂ ਧਾਰਮਿਕ, ਰਾਜਸੀ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮਾਂ ਦੀ ਸਮਾਪਤੀ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ ਸੈਂਕੜੇ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੁੂ ਵਾਲੇ ਬਣੇ। ਨਿਹੰਗ ਸਿੰਘਾਂ ਨੇ ਸ਼ਸਤਰ ਵਿੱਦਿਆ ਦੇ ਜੌਹਰ ਦਿਖਾਏ ਤੇ ਉਨਾਂ ਦੇ ਲਾਇਸੰਸ ਨਵੇਂ ਬਣਾਏ ਤੇ ਰਿਨੀਊ ਕੀਤੇ ਗਏ। ਇਸ ਮੌਕੇ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ, ਦਲ ਪੰਥ ਬਿਧੀ ਚੰਦ ਮੁਖੀ ਬਾਬਾ ਅਵਤਾਰ ਸਿੰਘ ਵੱਲੋਂ ਬਾਬਾ ਨਿਹਾਲ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਬਾਬਾ ਮਨਮੋਹਣ ਸਿੰਘ ਵਾਰਨ ਵਾਲੇ, ਬਾਬਾ ਰਘੁਵੀਰ ਸਿੰਘ ਖਿਆਲਾ, ਬਾਬਾ ਲਾਲ ਸਿੰਘ, ਬਾਬਾ ਅਵਤਾਰ ਸਿੰਘ ਧੂਰਕੋਟ, ਬਾਬਾ ਗੁਰਪਿੰਦਰ ਸਿੰਘ ਗੁਰੂਸਰ ਸਤਲਾਨੀ, ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ, ਬਾਬਾ ਰਾਜਾਰਾਜ ਸਿੰਘ ਮਾਲਵਾ ਤਰਨਾ ਦਲ, ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜਗਸੀਰ ਸਿੰਘ ਮਾਂਗੇਆਣਾ, ਸਾਬਕਾ ਵਿਧਾਇਕ ਜੀਤਮਹਿੰਦਰ ਸਿੱਧੂ ਵੱਲੋਂ ਅਕਾਲੀ ਆਗੂ ਬਾਬੂ ਸਿੰਘ ਮਾਨ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਜਗਜੀਤ ਸਿੰਘ, ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬਾਬਾ ਜੱਸਾ ਸਿੰਘ, ਭਾਈ ਮੇਜਰ ਸਿੰਘ ਮੁਖਤਿਆਰ ਏ ਆਮ, ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ, ਹੈ¤ਡ ਗ੍ਰੰਥੀ ਭਾਈ ਮੱਘਰ ਸਿੰਘ, ਭਾਈ ਰਣਯੋਧ ਸਿੰਘ, ਭਾਈ ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਵੜੈਚ ਆਦਿ ਹਾਜਿਰ ਸਨ। ਸਟੇਜ ਦੀ ਕਾਰਵਾਈ ਉ¤ਘੇ ਸਿੱਖ ਚਿੰਤਕ ਭਾਈ ਭਗਵਾਨ ਸਿੰਘ ਜੌਹਲ ਅਤੇ ਭਾਈ ਸੁਖਮੰਦਰ ਸਿੰਘ ਮੋਰ ਨੇ ਬਾਖੂਬੀ ਨਿਭਾਈ।