ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ ਵਿਖੇ ਤੀਆਂ ਦਾ ਤਿਓਹਾਰ ਮਨਾਇਆ

ਤਲਵੰਡੀ ਸਾਬੋ, 1 ਅਗਸਤ (ਰਾਮ ਰੇਸ਼ਮ ਨਥੇਹਾ)- ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ ਗਰਲਜ਼ ਮਾਈਸਰਖਾਨਾ ਵਿਖੇ ਪੰਜਾਬੀ ਐਸੋਸੀਏਸ਼ਨ ਦੁਆਰਾ ਇੰਚਾਰਜ ਸਰਬਜੀਤ ਕੌਰ ਦੀ ਅਗਵਾਈ ਵਿੱਚ ‘ਤੀਆਂ ਤੀਜ ਦੀਆਂ’ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੌਰਾਨ ਬੀ. ਐ¤ਡ ਅਤੇ ਐ¤ਮ. ਏ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀਆਂ ਵਿਦਿਆਰਥਣ ਕੁਲਵੀਰ ਕੌਰ ਨੇ ਸਾਉਣ ਮਹੀਨੇ ਅਤੇ ਤੀਆਂ ਦੇ ਤਿਓਹਾਰ ਸਬੰਧੀ ਜਾਣਕਾਰੀ ਦੇ ਕੇ ਕੀਤੀ ਗਈ। ਇਸ ਦੌਰਾਨ ਵਿਦਿਆਰਥਣ ਰਮਨਪ੍ਰੀਤ ਕੌਰ ਅਤੇ ਕਮਲਜੀਤ ਕੌਰ ਨੇ ਸੱਭਿਆਚਾਰਕ ਗੀਤ ਪੇਸ਼ ਕੀਤੇ। ਵਿਦਿਆਰਥਣ ਮਮਤਾ ਰਾਣੀ ਨੇ ਸਾਉੇਣ ਦੇ ਮਹੀਨੇ ਨਾਲ ਸਬੰਧਿਤ ਕਵਿਤਾ ਪੇਸ਼ ਕੀਤੀ। ਇਸ ਪ੍ਰੋਗਰਾਮ ਦੌਰਾਨ ਕਾਲਜ ਵਿਦਿਆਰਥਣਾਂ ਵੱਲੋ ਗਿੱਧਾ ਪਾਇਆ ਗਿਆ ਤੇ ਪੀਘਾਂ ਝੂਟੀਆਂ ਗਈਆਂ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਬਰਾੜ ਨੇ ਵਿਦਿਆਰਥਣਾਂ ਨੂੰ ਸੱਭਿਆਚਾਰ ਨਾਲ ਜੁੜਨ ਦਾ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣ ਕਮਲਜੀਤ ਕੌਰ ‘ਮਿਸ ਤੀਜ’ ਚੁਣੀ ਗਈ। ਇਸ ਮੌਕੇ ਸਮੂਹ ਕਾਲਜ ਸਟਾਫ ਮੌਜੂਦ ਸੀ।

Send this to a friend