ਸਵੱਛ ਭਾਰਤ ਮਿਸ਼ਨ ਤਹਿਤ ਨਹਿਰੂ ਯੁਵਾ ਕੇਂਦਰ ਜਲੰਧਰ ’ਚ ਹੋਇਆ ਸੈਮੀਨਾਰ

ਸੈਮਸਨ ਮਸੀਹ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਨੌਜਵਾਨਾਂ ਨੂੰ ਚੁਕਾਈ ਸਹੁੰ

ਜਲੰਧਰ 03 ਅਗਸਤ 2017 – ਨਹਿਰੂ ਯੁਵਾ ਕੇਂਦਰ ,ਯੁਵਾ ਮਾਮਲੇ ਅਤੇ ਖੇਲ ਮੰਤਰਾਲਾ ਭਾਰਤ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਅਧੀਨ 01 ਅਗਸਤ ਤੋਂ 15 ਅਗਸਤ ਤੱਕ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਅਧੀਨ ਨਹਿਰੂ ਯੁਵਾ ਕੇਂਦਰ ਜਲੰਧਰ ਵਿਖੇ ਸਵੱਛਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸਮੂਹ ਰਾਸ਼ਟਰੀ ਯੁਵਾ ਵਲੰਟੀਅਰ ਅਤੇ ਵੱਖ-ਵੱਖ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਨੇ ਸਵੱਛ ਭਾਰਤ ਮਿਸ਼ਨ ਬਾਰੇ ਜਾਣਕਾਰੀ ਦਿੱਤੀ ਅਤੇ ਸਵੱਛ ਭਾਰਤ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਅਤੇ ਯੂਥ ਕਲੱਬਾਂ ਨੂੰ ਪਿੰਡਾਂ ਵਿੱਚ
ਲਾਮਬੰਧ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵਿਚਾਰ ਗੋਸ਼ਟੀਆਂ ਤੇ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸ਼ਹੀਦਾਂ ਦੇ ਬੁੱਤਾਂ ਦੀ ਸਫ਼ਾਈ, ਨੁੱਕੜ ਨਾਟਕ, ਗਲੀਆਂ-ਨਾਲੀਆਂ ਅਤੇ ਸੀਵਰੇਜ ,ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਤੇ ਬਾਗਾਂ ਆਦਿ ਦੀ ਸਫ਼ਾਈ ਸਬੰਧੀ ਗਤੀਵਿਧੀਆਂ ਕੀਤੀਆਂ ਜਾਣਗੀਆਂ। ਸ੍ਰੀ ਸੈਮਸਨ ਮਸੀਹ ਨੇ ਸਵੱਛ ਭਾਰਤ ਮਿਸ਼ਨ ਸਬੰਧੀ ਨੌਜਵਾਨਾਂ ਨੂੰ ਸਹੁੰ ਚੁਕਾਈ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦਾ ਸੁਨੇਹਾ ਪੜ੍ਹ ਕੇ ਸੁਣਾਇਆ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ, ਮੋਨਿਕਾ ਰਾਣੀ, ਕਾਲਜ, ਸ਼ਬਨਮ, ਸੁਖਪ੍ਰੀਤ ਕੌਰ,ਨੀਲਮ , ਬਲਜੀਤ ਕੌਰ, ਸੁਖਚੈਨ ਕੌਰ, ਮਾਈਕਲ ਬਾਘਾ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਬੂਟਾਂ ਸਿੰਘ, ਗੌਰਵ ਚੁੰਬਰ, ਕੰਵਰਪਾਲ ਸਿੰਘ, ਗਗਨ, ਵਿਸ਼ਾਲ , ਬਲਵੀਰ ਸਿੰਘ ਵੀ ਹਾਜ਼ਰ ਸਨ।

Send this to a friend