ਰੂਪਨਗਰ,03 ਅਗਸਤ- ਸ਼੍ਰੀਮਤੀ ਗੁਰਨੀਤ ਤੇਜ , ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ ਦਫਾ 144 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਚਾਈਨਾਂ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਛੇ ਮਹੀਨੇ ਲਈ ਮੁਕੰਮਲ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ ਜ਼ੋ ਕਿ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਅਤੇ ਬਹੁਤ ਮਜਬੂਤ ਹੁੰਦੀ ਹੈ। ਇਸ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟਣ, ਸਾਇਕਲ ਅਤੇ ਸਕੂਟਰ/ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿਚ ਐਕਸੀਡੈੱਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮੁਨੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਨੂੰ ਮੁੱਖ ਰਖਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਸ ਹੁਕਮ 02 ਅਕਤੂਬਰ 2017 ਤੱਕ ਲਾਗੂ ਰਹਿਣਗੇ।