ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ’ਚ ਪਹਿਲਾ ਸਥਾਨ ਹਾਸਲ ਕੀਤਾ

ਜਲੰਧਰ, 3 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਡਿਪਲੋਮਾਂ ਇੰਨ ਕੰਪਿਊਟਰ ਮੈਨਟੀਨੈਂਸ (ਡੀ.ਸੀ.ਐਮ.) ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਕਮਲਾ ਰਾਣੀ ਨੇ 400 ਵਿਚੋਂ 292 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ ਨੂੰ ਉਸ ਦੀ ਸਫਲਤਾ ਲਈ ਵਿਸ਼ੇਸ਼ ਤੌਰ ਤੇ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਦਾਖਲੇ ਸਮੇਂ ਫੀਸਾਂ ਵਿਚ ਵੱਡੀ ਛੋਟ ਦਿਤੀ ਜਾਂਦੀ ਹੈ। ਇਸ ਮੌਕੇ ਗਵਰਨਿੰਗ ਕੌਂਸਲ ਦੇ ਸੰਯੁਕਤ ਸਕੱਤਰ ਸ. ਜਸਪਾਲ ਸਿੰਘ ਵੜੈਚ ਅਤੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਮੁੱਖੀ ਪ੍ਰੋ. ਮਨੋਹਰ ਸਿੰਘ ਵੀ ਹਾਜ਼ਰ ਸਨ।

Send this to a friend