ਕਮਿਸ਼ਨਰ ਤੇ ਡੀ.ਸੀ. ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ‘ਪ੍ਰਯਾਸ’ ਸਕੂਲ ਦਾ ਦੌਰਾ

ਜਲੰਧਰ, 4 ਅਗਸਤ – ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਤਰੀਕੇ ਨਾਲ ਜਿੰਦਗੀ ਜਿਊਣ ਦੇ ਕਾਬਿਲ ਬਣਾਉਣ ਲਈ ਵਿਸ਼ੇਸ਼ ਸਿਖਲਾਈ ਦੇਣ ਦੀਆਂ ਸੰਭਾਵਨਾਵਾਂ ਤਲਾਸ਼ਣ ’ਤੇ ਵੀ ਜ਼ੋਰ ਦਿੱਤਾ।ਦੋਹਾਂ ਅਧਿਕਾਰੀਆਂ ਵਲੋਂ ਅੱਜ ਜਿੱਥੇ ਸਕੂਲ ਵਿਖੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਉ¤ਥੇ ਹੀ ਸਕੂਲ ਪ੍ਰਬੰਧਕਾਂ ਕੋਲੋਂ ਬੱਚਿਆਂ ਦੀ ਸਿੱਖਿਆ ਤੇ ਰਹਿਣ –ਸਹਿਣ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਪਾਠਕ੍ਰਮ ਇਸ ਤਰੀਕੇ ਨਾਲ ਤਿਆਰ ਕੀਤਾ ਜਾਵੇ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਭਵਿੱਖ ਵਿਚ ਆਪਣੀ ਜਿੰਦਗੀ ਮਾਣ ਤੇ ਸਤਿਕਾਰ ਨਾਲ ਜੀਅ ਸਕਣ। ਦੋਹਾਂ ਅਧਿਕਾਰੀਅ੍ਯਾਂ ਨੇ ਸਕੂਲ ਪ੍ਰਬੰਧਕਾਂ ਨੂੰ ਕਿਹਾ ਕਿ ਸੂਬੇ ਦੇ ਹੋਰਨਾਂ ਜਿਲਿਆਂ ਵਿਚ ਚੱਲ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਰਕਾਰੀ ਤੇ ਨਿੱਜੀ ਖੇਤਰ ਦੇ ਸਕੂਲਾਂ ਨਾਲ ਰਾਬਤਾ ਕਾਇਮ ਕਰਕੇ ਸਕੂਲ ਪ੍ਰਬੰਧਨ ਵਿਚ ਹੋਰ ਸੁਧਾਰ ਕੀਤਾ ਜਾਵੇ। ਇਸ ਤੋਂ ਇਲਾਵਾ ਬੱਚਿਆਂ ਦੀ ਰੈਗੂਲਰ ਸਿਹਤ ਜਾਂਚ ਬਾਰੇ ਵੀ ਸਕੂਲ ਪ੍ਰਬੰਧਕਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਪਹਿਲਾਂ ਦੋਹਾਂ ਅਧਿਕਾਰੀਆਂ ਵਲੋਂ ਕਲਾਸ ਰੂਮਾਂ, ਰਸੋਈ ਤੇ ਹੋਸਟਲ ਦਾ ਵੀ ਨਿਰੀਖਣ ਕੀਤਾ ਗਿਆ।
ਇਸ ਮੌਕੇ ਮੁੱਖ ਤੌਰ ’ਤੇ ਗੁਰਦੇਵ ਕੌਰ ਸੰਘਾ, ਪਰਮਿੰਦਰ ਬੇਰੀ, ਸ਼ੁਭ ਸੇਠੀ, ਵੀਨੂ ਕੰਬੋਜ ਤੇ ਸ਼ੈਲੀ ਹਾਜ਼ਰ ਸਨ।

Send this to a friend