ਜਲੰਧਰ, 6 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਤੇ ਸ੍ਰੀ ਬਲਕਾਰ ਸਿੰਘ, ਪੀ.ਪੀ.ਐਸ ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ (ਦਿਹਾਤੀ), ਅਤੇ ਸ੍ਰੀ ਦਿਲਬਾਗ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਲੋਹੀਆਂ ਦੀਆ ਹਦਾਇਤਾ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਸਮੱਗਲਰਾ ਦੇ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਏ.ਐਸ.ਆਈ ਗੁਰਦੇਵ ਸਿੰਘ ਸਮੇਤ ਪੁਲੀਸ ਪਾਰਟੀ ਦੇ ਨਾਕਾ ਬੰਦੀ ਕਸਬਾ ਲੋਹੀਆ ਤੋ ਮਲਸੀਆ ਰੋਡ ਤੋ ਕੱਚਾ ਰਸਤਾ ਜਲੰਧਰ ਪਬਲਿਕ ਸਕੂਲ ਲੋਹੀਆਂ ਮੋਜੂਦ ਸੀ।