ਬਰਧਾਲਾਂ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਣੇ 2 ਕਾਬੂ

ਸਮਰਾਲਾ, 6 ਅਗਸਤ (ਕਮਲਜੀਤ)- ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਸ਼੍ਰੀ ਨਵਜੋਤ ਸਿੰਘ ਮਾਹਲ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਸਬ-ਡਵੀਜ਼ਨ ਸਮਰਾਲਾ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਡੀ. ਐਸ. ਪੀ. ਸਮਰਾਲਾ ਸ਼੍ਰੀ ਗੁਰਿੰਦਰਪਾਲ ਸਿੰਘ ਅਤੇ ਥਾਣਾ ਸਮਰਾਲਾ ਦੇ ਐਸ. ਐਚ. ਓ. ਇੰਸ. ਸੰਜੇ ਕੁਮਾਰ ਦੀ ਨਿਗਰਾਣੀ ਹੈ ਪੁਲਿਸ ਚੌਂਕੀ ਬਰਧਾਲਾਂ ਦੇ ਇੰਚਾਰਚ ਸਹਾਇਕ ਥਾਣੇਦਾਰ ਮਲਕੀਤ ਸਿੰਘ ਵੱਲੋਂ ਵਿਸੇਸ਼ ਨਾਕਾਂ ਬੰਦੀ ਕਰਕੇ ਸ਼ੱਕੀ ਪੁਰਸ਼ਾਂ ਦੀ ਤਲਾਸ਼ੀ ਲਈ ਜਾ ਰਹੀ ਸੀ ਕਿ ਬਰਧਾਲਾਂ ਬੱਸ ਸਟੈਂਡ ਵਾਲੇ ਪਸਿਓ ਸਮਰਾਲਾ ਨੂੰ ਪੈਦਲ ਜਾ ਰਹੇ ਦੋ ਸ਼ੱਕੀ ਵਿਅਕਤੀ ਜਦੋਂ ਪੁਲਿਸ ਨਾਕਾ ਦੇਖ ਕੇ ਵਾਪਸ ਮੁੜਣ ਲੱਗੇ ਤਾਂ ਸ਼ੱਕ ਪੈਣ ’ਤੇ ਜਦੋਂ ਉਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਹਨਾਂ ਪਾਸੋਂ 32 ਨਸ਼ੀਲੇ ਟੀਕੇ ਬਰਾਮਦ ਹੋਏ। ਕਥਿਤ ਦੋਸ਼ੀਆਂ ਦੀ ਪਹਿਚਾਣ ਬਲਜੀਤ ਕੁਮਾਰ ਪੁੱਤਰ ਵਿਜੇ ਕੁਮਾਰ ਅਤੇ ਕੁਲਵਿੰਦਰ ਕੁਮਾਰਪੁੱਤਰ ਰਾਮ ਸਰੂਪ ਵਾਸੀਆਨ ਪਿੰਡ ਕਰਿਆਮ ਥਾਣਾ ਸਦਰ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਕਥਿਤ ਦੋਸ਼ੀਆਂ ਖਿਲਾਫ਼ ਪੁਲਿਸ ਥਾਣਾ ਸਮਰਾਲਾ ਵਿੱਚ ਐਨ. ਡੀ. ਪੀ. ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Send this to a friend