June 22, 2026 10:07 pm

ਨਗਰ ਪੰਚਾਇਤ ਤਲਵੰਡੀ ਸਾਬੋ ਦੇ ਕੌਂਸਲਰਾਂ ਦੀ ਮੀਟਿੰਗ ਹੋਈ

ਤਲਵੰਡੀ ਸਾਬੋ 22 ਅਕਤੂਬਰ (ਰਣਜੀਤ ਸਿੰਘ ਰਾਜੂ)-ਸਥਾਨਕ ਨਗਰ ਪੰਚਾਇਤ ਦੀ ਇੱਕ ਅਹਿਮ ਮੀਟਿੰਗ ਨਗਰ ਪੰਚਾਇਤ ਦੇ ਦਫਤਰ ਵਿਖੇ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਜਿਸ ਵਿੱਚ ਸਮੂਹ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਲੇਸ਼ਨ ਕੀਤਾ ਗਿਆ ਇਸ ਦੇ ਨਾਲ ਹੀ ਵੱਖ ਵੱਖ ਕੌਂਸਲਰਾਂ ਵੱਲੋ ਆਪੋ ਆਪਣੇ ਵਾਰਡਾਂ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਵਾਰਡਾਂ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਮਤੇ ਪਾਸ ਕੀਤੇ ਗਏ।ਨਗਰ ਪੰਚਾਇਤ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ  ਕਿ ਸ਼ਹਿਰ ਵਿੱਚ ਤਿਉਹਾਰਾਂ ਦੇ ਮੱਦੇਨਜਰ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਜਿਸ ਲਈ ਸ਼ਹਿਰ ਵਾਸੀਆਂ ਨੂੰ ਨਗਰ ਪੰਚਾਇਤ ਦਾ ਪੂਰਾ ਸਾਥ ਦੇਣ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਈ. ਓ ਸੁਰਿੰਦਰ ਕੁਮਾਰ, ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਬਲਵਿੰਦਰ ਗਿੱਲ, ਰਣਜੀਤ ਮਲਕਾਣਾ, ਸੁਰਜੀਤ ਭੰੰਮ, ਜਸਵੰਤ ਸਿੰਘ, ਮਿੱਠੂ ਸਿੰਘ, ਗੁਰਚਰਨ ਸਿੰਘ, ਸੀਨੀਅਰ ਅਕਾਲੀ ਆਗੂ ਗੁਰਮੇਲ ਸਿੰਘ ਘਈ, ਜਲੌਰ ਸਿੰਘ, ਅਵਤਾਰ ਸਿੰਘ ਤਾਰੀ, ਭਾਜਪਾ ਆਗੂ ਓਮ ਪ੍ਰਕਾਸ ਮਿੱਠੂ ਚੋਟੀ, ਯੂਥ ਅਕਾਲੀ ਦਲ ਦੇ ਕੌਮੀ ਜੁਆਇੰਟ ਸਕੱਤਰ ਸੁਖਵੀਰ ਚੱਠਾ, ਦਵਿੰਦਰ ਸ਼ਰਮਾ ਵੀ ਮੌਜੂਦ ਸਨ।

Send this to a friend