ਸ੍ਰੀ ਅਨੰਦਪੁਰ ਸਾਹਿਬ ਵਿੱਚ ਐ੍ਯੱਸ.ਡੀ.ਐਮ. ਰਾਕੇਸ਼ ਕੁਮਾਰ ਗਰਗ ਲਹਿਰਾਉਣਗੇ ਰਾਸ਼ਟਰੀ ਝੰਡਾ- ਤਹਿਸੀਲਦਾਰ ਸੁਰਿੰਦਰਪਾਲ ਸਿੰਘ।

ਸਭਿਆਚਾਰਕ ਪ੍ਰੋਗਰਾਮ ਲਈ ਬੱਚਿਆਂ ਵਿੱਚ ਭਾਰੀ ਉਤਸ਼ਾਹ-ਪ੍ਰਿੰਸੀਪਲ ਰੂਚੀ ਗਰੋਵਰ।
ਸ੍ਰੀ ਅਨੰਦਪੁਰ ਸਾਹਿਬ 9 ਅਗਸਤ – 71ਵਾਂ ਆਜ਼ਾਦੀ ਦਿਵਸ ਸਮਾਰੌਹ 15 ਅਗਸਤ ਨੂੰ ਐਸ.ਜੀ.ਐਸ. ਖਾਲਸਾ ਸੀਨੀ. ਸੈਕੰਡਰੀ ਸਕੂਲ ਵਿੱਚ ਮਨਾਇਆ ਜਾਵੇਗਾ। ਜਿੱਥੇ ਐਸ.ਡੀ.ਐਮ. ਸ੍ਰੀ ਰਾਕੇਸ਼ ਕੁਮਾਰ ਗਰਗ ਰਾਸ਼ਟਰੀ ਝੰਡਾ ਲਹਿਰਾਉਂਣਗੇ। ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਅੱਜ ਐਸ.ਜੀ.ਐਸ. ਖਾਲਸਾ ਸੀਨੀ.ਸੈਕੰ. ਸਕੂਲ ਵਿੱਚ ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀ ਰਿਹਰਸਲ ਉਪਰੰਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਦਰਸ਼ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰੂਚੀ ਗਰੋਵਰ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਨਾਲ ਸੰਬੰਧਤ ਸਭਿਆਚਾਰਕ ਪ੍ਰੋਗਰਾਮ ਲਈ ਭਾਰੀ ਉਤਸ਼ਾਹ ਹੈ। ਵਿਦਿਆਰਥੀ ਕਈ ਦਿਨਾਂ ਤੋਂ ਭਰਪੂਰ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਦੇ ਇੰਚਾਰਜ ਵੀ ਲਗਾਤਾਰ ਇਨ੍ਹਾਂ ਸਭਿਆਚਾਰਕ ਪ੍ਰੋਗਰਾਮਾਂ ਦੀਆਂ ਤਿਆਰੀਆਂ ਕਰਵਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਰੇਡ ਕਮਾਂਡਰ ਰਣਜੀਤ ਸਿੰਘ ਵੱਲੋਂ ਪਰੇਡ ਦੀ ਤਿਆਰੀ ਕਰਵਾਈ ਜਾ ਰਹੀ ਹੈ। ਜਦੋਂ ਕਿ ਸਤੀਸ਼ ਕੁਮਾਰ ਅਤੇ ਇਕਬਾਲ ਸਿੰਘ ਪੀ.ਟੀ. ਸ਼ੋਅ ਦੀ ਤਿਆਰੀ ਕਰਵਾ ਰਹੇ ਹਨ। ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਦਿਦਾਰ ਸਿੰਘ ਵੱਲੋਂ ਭੰਗੜਾ ਟੀਮਾਂ ਨੂੰ ਵੀ ਤਿਆਰੀ ਕਰਵਾਈ ਜਾ ਰਹੀ ਹੈ। ਰੂਚੀ ਗਰੋਵਰ ਨੇ ਦੱਸਿਆ ਕਿ 10 ਅਤੇ 11 ਅਗਸਤ ਨੂੰ ਵੀ ਇਸੇ ਸਥਾਨ ਤੇ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਜ਼ਾਦੀ ਦਿਹਾੜੇ ਦਾ ਸਮਾਰੌਹ ਹਰ ਸਾਲ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਪ੍ਰੋਗਰਾਮ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਣ ਦੇ ਯਤਨ ਕੀਤੇ ਗਏ ਹਨ।

Send this to a friend