ਜਲੰਧਰ, 11 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸ਼ਹਿਰ ਦੇ ਸਰਕਰਦਾ ਅਕਾਲੀ ਆਗੂ, ਗੁਰਦੁਆਰਾ ਏਕਤਾ ਨਗਰ ਦੇ ਪ੍ਰਧਾਨ ਅਤੇ ਸਮਾਜ ਸੇਵੀ ਸੰਸਥਾ ਭਾਈ ਘਨੱਈਆ ਜੀ ਮਿਸ਼ਨ (ਰਜਿ.) ਦੇ ਮੁਖੀ ਜੱਥੇਦਾਰ ਚਰਨਜੀਤ ਸਿੰਘ ਤੱਖਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਵਿਤਕਰਾ ਬਹੁਤ ਹੀ ਮੰਦਭਾਗਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਲਈ ਪਛਾਣ ਸਥਾਪਤ ਕਰਨ ਵਾਸਤੇ ਜਾਰੀ ਹੋਣ ਵਾਲੇ ਆਧਾਰ ਕਾਰਡ ਉਪਰ ਹੁਣ ਪੰਜਾਬੀ ਭਾਸ਼ਾ ਵਿਚ ਵੇਰਵਾ ਲਿਖੇ ਜਾਣਾ ਬੰਦ ਕਰਕੇ ਹਿੰਦੀ ਵਿਚ ਲਿਖਣਾ ਸ਼ੁਰੂ ਕਰ ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਨਾਲ ਜ਼ਿਆਦਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਤਕਰੇ ਨਾਲ ਪੰਜਾਬੀਆਂ ’ਚ ਬੇਗਾਨਗੀ ਦੀ ਭਾਵਨਾ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਮਿਸ਼ਨ ਇਸ ਖਿਲਾਫ ਹਰ ਪੱਧਰ ’ਤੇ ਆਵਾਜ਼ ਉਠਾੇਗਾ।