ਕਿਸਾਨਾਂ ਦੀ ਹਾਲਤ ’ਤੇ ਸਿਆਸੀ ਰੋਟੀਆਂ ਸੇਕ ਰਿਹਾ ਖਹਿਰਾ- ਅਮਰਿੰਦਰ ਸਿੰਘ

ਚੰਡੀਗੜ, 13 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਮਾਨਸਾਵਿੱਚ ਨਰਮੇ ਦੇ ਕਿਸਾਨਾਂ ਦੀ ਹਾਲਤ ’ਤੇ ਸਿਆਸੀ ਰੋਟੀਆਂ ਸੇਕਣ ਲਈ ਫਿਟਕਾਰ ਪਾਈ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਸੁਖਪਾਲ ਸਿੰਘ ਖਹਿਰਾ ’ਤੇ ਵਰਦਿਆਂ ਆਖਿਆ ਕਿ ਆਪਨੇਤਾ ਖਿੱਤੇ ਵਿੱਚ ਨਰਮੇ ਦੀ ਫਸਲ ’ਤੇ ਚਿੱਟੀ ਮੱਖੀ ਦੇ ਹਮਲੇ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਖਹਿਰਾ ਵੱਲੋਂ ਕਿਸਾਨਾਂ ਨੂੰ ਨਕਲੀ ਤੇ ਘਟੀਆ ਮਿਆਰ ਦੇ ਕੀਨਾਸ਼ਕ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀਦਫ਼ਤਰ ਅਤੇ ਕੈਬਨਿਟ ਮੰਤਰੀ ਦੀ ਸਾਂਝੇਦਾਰੀ ਹੋਣ ਦੇ ਲਾਏ ਦੋਸ਼ਾਂ ’ਤੇ ਸਖ਼ਤ ਪ੍ਰਤੀਕ੍ਰਮ ਦਿੰਦਿਆਂ ਕੈਪਟਨ ਅਮਰਿੰਦਰਸਿੰਘ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦਾ ਨੇਤਾ ਜ਼ਮੀਨੀ ਸਥਿਤੀ ਨਾਲ ਜੁੜਿਆ ਹੋਇਆਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਾ ਕੇ ਇਸ ਵਿਸ਼ੇ ’ਤੇ ਸਬਕ ਲੈਣਾਚਾਹੀਦਾ ਹੈ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਅਧਿਆਪਕਾਂ ਪਾਸੋਂ ਸੂਬੇ ਵਿੱਚ ਚਿੱਟੀ ਮੱਖੀ ਦੇ ਅਸਰ ਬਾਰੇ ਹੇਠਲੇਪੱਧਰ ਦੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਵੀ ਕਰਨੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਵਜੋਂ ਖਹਿਰਾ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਅਤੇ ਘਟੀਆ ਸਿਆਸਤ ਕਰਨ ਦੀ ਬਜਾਏ ਉਸਾਰੂ ਵਿਰੋਧ ਕਰਨ ਦਾ ਫਰਜ਼ ਅਦਾ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇਕਿਹਾ ਕਿ ਖਹਿਰਾ ਦਾ ਅਹੁਦਾ ਸ਼ਿਸ਼ਟਾਚਾਰ ਤੇ ਸੁਹਿਰਦਤਾ ਦੀ ਮੰਗ ਕਰਦਾ ਹੈ ਜਿਸ ਬਾਰੇ ਵਿਰੋਧੀ ਧਿਰ ਦੇ ਨੇਤਾ ਪੂਰੀਤਰਾਂ ਅਣਜਾਣ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦਰ ਕੇਜਰੀਵਾਲ ਦਾ ਕੰਮ ਕਰਨ ਦਾ ਢੰਗ ਜਿਸ ਦੀ ਨਕਲ ਹੁਣ ਖਹਿਰਾ ਵੀ ਕਰਰਹੇ ਹਨ, ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਤੇ ਦਿੱਲੀ ਵਿੱਚ ਬੁਰੀ ਤਰਾਂ ਨਾਕਾਮ ਸਿੱਧ ਹੋਇਆ ਹੈ। ਉਨਾਂ ਕਿਹਾ ਕਿਆਮ ਆਦਮੀ ਪਾਰਟੀ ਨੇ ਵਾਰ-ਵਾਰ ਇਹ ਸਿੱਧ ਕੀਤਾ ਹੈ ਕਿ ਇਸ ਦੀ ਲੋਕਾਂ ਨਾਲ ਜੁੜੇ ਮਸਲਿਆਂ ਪ੍ਰਤੀ ਭੋਰਾ ਵੀਦਿਲਚਸਪੀ ਨਹੀਂ ਸਗੋਂ ਲੋਕਾਂ ਵਿੱਚ ਫੋਕੀ ਵਾਹ-ਵਾਹ ਖੱਟਣ ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਸ਼ਾਇਦ ਇਹ ਭੁੱਲ ਗਏ ਹਨ ਕਿ ਕੇਜਰੀਵਾਲ ਦੀ ਅਗਵਾਈ ਵਿੱਚ ਆਮਆਦਮੀ ਪਾਰਟੀ ਦੀ ਟਕਰਾਅ ਅਤੇ ਕੋਰੇ ਝੂਠ ਦੀ ਸਿਆਸਤ ਪੰਜਾਬ ਵਿੱਚ ਮੂਧੇ ਮੰੂਹ ਡਿੱਗੀ ਹੈ ਅਤੇ ਉਹ ਲੋਕਾਂ ਨੂੰ ਧੋਖਾਦੇਣ ਵਿੱਚ ਸਫਲ ਨਹੀਂ ਹੋ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਤੇ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਸੂਬਾ ਸਰਕਾਰ ਦੇਯਤਨਾਂ ਨੂੰ ਮਜ਼ਬੂਤੀ ਦੇਣ ਲਈ ਉਸਾਰੂ ਤੇ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ।

Send this to a friend