ਖੇਤਾਂ ’ਚ ਅੱਗ ਲਾਉਣ ਦੇ ਮਾਮਲੇ ’ਚ ਪੰਜਾਬ ਸਣੇ 4 ਰਾਜਾਂ ਦੀ ਖਿਚਾਈ

ਨਵੀਂ ਦਿੱਲੀ, 7 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਚਾਰ ਉਤਰੀ ਸੂਬਿਆਂ ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ਨੂੰ ਫਟਕਾਰ ਲਾਈ ਹੈ। ਟ੍ਰਿਬਿਊਨਲ ਨੇ ਰਾਜਾਂ ਵ¤ਲੋਂ ਵਾਢੀ ਦੇ ਸੀਜ਼ਨ ਤੋਂ ਬਾਅਦ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਵਾਈ ਦੀ ਯੋਜਨਾ ਪੇਸ਼ ਨਾ ਕਰਨ ਦਾ ਗੰਭੀਰ ਨੋਟਿਸ ਲਿਆ ਹੈ।ਐਨਜੀਟੀ ਦੇ ਚੇਅਰਪਰਸਨ ਜਸਟਿਸ ਸਵਤੰਤਰ ਕੁਮਾਰ ਦੀ ਅਗਵਾਈ ਵਾਲੇ ਬੈਂਚ ਨੇ ਚਿਤਾਵਨੀ ਦਿਤੀ ਕਿ ਜੇਕਰ ਸੂਬਾ ਸਰਕਾਰਾਂ ਟ੍ਰਿਬਿਊਨਲ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਇਹ ਰਾਜਾਂ ਦੇ ਖਜ਼ਾਨੇ ਅਟੈਚ ਕਰਨ ਦੇ ਆਦੇਸ਼ ਦੇਵੇਗੀ।ਟ੍ਰਿਬਿਊਨਲ ਨੇ ਕਿਹਾ ਕਿ ਉਨ੍ਹਾਂ ਦੇ ਫੈਸਲੇ ਦੇ ਬਾਵਜੂਦ, ਰਾਜ ਸਰਕਾਰਾਂ ਨਿਰਦੇਸ਼ਾਂ ਦੀ ਪਾਲਣਾ ਕਰਨ ਵਿ¤ਚ ਨਾਕਾਮ ਰਹੀਆਂ ਹਨ। ਟ੍ਰਿਬਿਊਨਲ ਨੇ ਕਿਹਾ ਕਿ ਆਖਰੀ ਮੌਕੇ ਵਜੋਂ ਇ¤ਕ ਹਫ਼ਤੇ ‘ਚ ਕਾਰਵਾਈ ਦੀ ਯੋਜਨਾ ਤਿਆਰ ਕਰਕੇ ਉਸ ਨੂੰ ਪੇਸ਼ ਕਰਨ ਦਾ ਸਮਾਂ ਦਿ¤ਤਾ ਜਾ ਰਿਹਾ ਹੈ।

Send this to a friend