ਤਲਵੰਡੀ ਸਾਬੋ, 7 ਅਗਸਤ (ਰੇਸ਼ਮ ਨਥੇਹਾ)- ਸਿੱਖ ਪੰਥ ਦੀਆਂ ਸਿਰਮੌਰ ਜਥੇਬੰਦੀਆਂ ਵਿੱਚ ਗਿਣੀ ਜਾਣ ਵਾਲੀ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਮਨ੍ਹਾਇਆ ਗਿਆ। ਸਭ ਤੋਂ ਪਹਿਲਾਂ ਬੀਤੇ ਤਿੰਨ ਦਿਨਾਂ ਤੋਂ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਨਾਂ ਵੱਲੋਂ ਦਮਦਮੀ ਟਕਸਾਲ ਦੇ ਸੀਨ:ਆਗੂ ਭਾਈ ਸੁਖਦੇਵ ਸਿੰਘ ਨੇ ਭੋਗ ਮੌਕੇ ਸ਼ਿਰਕਤ ਕੀਤੀ ਜਦੋਂਕਿ ਇਸ ਮੌਕੇ ਵਿਸ਼ੇਸ ਤੌਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹਾਜਿਰ ਸਨ।ਭੋਗ ਉਪਰੰਤ ਟਕਸਾਲ ਦੀ ਚੜ੍ਹਦੀਕਲਾ ਲਈ ਹੈ¤ਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ।ਬਾਦ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੇ ਦਿਨ ਹੀ ਤਕਰੀਬਨ 311 ਸਾਲ੍ਹ ਪਹਿਲਾਂ ਦਮਦਮਾ ਸਾਹਿਬ ਵਿਖੇ ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨੇ ਦਮਦਮੀ ਟਕਸਾਲ ਦੀ ਸਥਾਪਨਾ ਕੀਤੀ ਸੀ ਤੇ ਉਸੇ ਸਮੇਂ ਤੋਂ ਟਕਸਾਲ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਬਣਦਾ ਯੋਗਦਾਨ ਪਾ ਰਹੀ ਹੈ।ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਸਿੱਖ ਪੰਥ ਦੀ ਰੀੜ੍ਹ ਦੀ ਹੱਡੀ ਹੈ ਤੇ ਉਸ ਵੱਲੋਂ ਸਿੱਖੀ ਦੀ ਚੜ੍ਹਦੀਕਲਾ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਨੀ ਬਣਦੀ ਹੈ।ਉਨਾਂ ਉਮੀਦ ਪ੍ਰਗਟਾਈ ਕਿ ਟਕਸਾਲ ਭਵਿੱਖ ਵਿੱਚ ਹੋਰ ਵੀ ਬਿਹਤਰ ਤਰੀਕੇ ਨਾਲ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਇਸ ਮੌਕੇ ਤਖਤ ਸਾਹਿਬ ਦੇ ਮੈਨਜਰ ਭਾਈ ਕਰਨ ਸਿੰਘ,ਮੀਤ ਮੈਨੇਜਰ ਸਮਸ਼ੇਰ ਸਿੰਘ ਚੱਠਾ,ਗੁਰਦੀਪ ਸਿੰਘ ਦੁਫੇੜਾ ਤੋਂ ਇਲਾਵਾ ਦਮਦਮੀ ਟਕਸਾਲ ਦੇ ਵੱਡੀ ਗਿਣਤੀ ਵਿਦਿਆਰਥੀ ਹਾਜਿਰ ਸਨ।