ਵਿਜੀਲੈਂਸ ਵੱਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 7 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਕੋਤਵਾਲੀ ਥਾਣਾ, ਨਾਭਾ ਜਿਲਾ ਪਟਿਆਲਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਕੋਤਵਾਲੀ, ਨਾਭਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਟਹਿਲ ਸਿੰਘ ਨੂੰ ਸ਼ਿਕਾਇਤਕਰਤਾ ਹਰਿੰਦਰਪਾਲ ਦੀ ਸ਼ਿਕਾਇਤ ’ਤੇ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ 40,000 ਰੁਪਏ ਦੀ ਮੰਗ ਕੀਤੀ ਗਈ।

Send this to a friend