ਗਿਆਨੀ ਮੱਲ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਸੁਖਬੀਰ ਸਿੰਘ ਬਾਦਲ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਪ੍ਰਮੁਖ ਸ਼ਖਸੀਅਤਾਂ ਰਹੀਆਂ ਮੌਜੂਦ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ- ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮਲ ਸਿੰਘ ਜੀ ਦੀਆਂ ਅਸਥੀਆਂ ਅਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੀ ਅਸਥਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਪੁ ਜੀ ਸਾਹਿਬ ਦਾ ਪਾਠ ਕੀਤਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕੀਤੀ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕਤਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਗਿਆਨੀ ਮਲ ਸਿੰਘ ਦੀ ਸੁਪਤਨੀ ਬੀਬੀ ਗੁਰਦੇਵ ਕੌਰ, ਸਪੁਤਰ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਭਾਈ ਅਮਨਦੀਪ ਸਿੰਘ ਮੌਜੂਦ ਸਨ।ਇਸ ਤੋਂ ਪਹਿਲਾਂ ਗਿਆਨੀ ਮਲ ਸਿੰਘ ਜੀ ਦਾ ਅੰਗੀਠਾ ਸਮੇਟਣ ਸਮੇਂ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬਾਬਾ ਲਾਭ ਸਿੰਘ ਕਿਲ੍ਹਾ ਨੰਦਗੜ੍ਹ ਵਾਲੇ, ਬਾਬਾ ਲਖਾ ਸਿੰਘ ਨਾਨਕਸਰ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜੈਪਾਲ ਸਿੰਘ ਮੰਡੀਆਂ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਗੁਰਮੇਲ ਸਿੰਘ ਸੰਗਤਪੁਰਾ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਕਾਰਜਕਾਰੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਫੂਲਾ ਸਿੰਘ, ਸਕਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਬਾਬਾ ਟੇਕ ਸਿੰਘ ਧਨੌਲਾ, ਬਾਬਾ ਜਰਨੈਲ ਸਿੰਘ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਮਹਿੰਦਰ ਸਿੰਘ ਜਨੇਰ, ਬਾਬਾ ਭੋਲਾ ਸਿੰਘ, ਬਾਬਾ ਗੁਰਦੀਪ ਸਿੰਘ ਸ਼ਹੀਦੀ ਬਾਗ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ,  ਬਾਬਾ ਤੀਰਥ ਸਿੰਘ, ਬਾਬਾ ਨਛਤਰ ਸਿੰਘ, ਬਾਬਾ ਭਾਗ ਸਿੰਘ, ਬਾਬਾ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਸ. ਮੋਹਣ ਸਿੰਘ ਢਾਏ, ਮੈਨੇਜਰ ਹਰਜੀਤ ਸਿੰਘ, ਪ੍ਰਿੰਸੀਪਲ ਹਰਸਿਮਰਨ ਸਿੰਘ, ਗਿਆਨੀ ਸੁਖਵਿੰਦਰ ਸਿੰਘ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Send this to a friend