ਬਰੇਟਾ, 22, ਅਗਸਤ (ਸੁਖਜਿੰਦਰ ਸੰਘਰੇੜੀ, ਖਾਲਸਾ ਕਾਹਨਗੜ੍ਹ)- ਸਥਾਨਕ ਪੁਲਿਸ ਵੱਲੋਂ ਥਾਣਾ ਮੁਖੀ ਸ੍ਰ. ਜਸਵੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਬੀ.ਐ੍ਯੱਸ.ਐ੍ਯੱਫ.ਦੇ ਜਵਾਨਾਂ ਵੱਲੋਂ ਇੱਕ ਰੋਡ ਮਾਰਚ ਬਜਾਰ ਵਿੱਚ ਕੱਢਿਆ ਗਿਆ। ਪ੍ਰਾਪਤ ਵੇਰਵੇ ਅਨੁਸਾਰ ਇਹ ਫਲੈਗ ਮਾਰਚ ਡੇਰਾ ਸਿਰਸਾ ਦੇ ਮੁਖੀ ਦੇ 25 ਅਗਸਤ ਨੂੰ ਹੋਣ ਵਾਲੇ ਫੈਸਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਵਜੋਂ ਕੀਤਾ ਜਾ ਰਿਹਾ ਹੈ, ਤਾਂ ਕਿ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ।