ਰੂਪਨਗਰ 23 ਅਗਸਤ-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 09 ਸਤੰਬਰ ਨੂੰ ਚੈਕ ਬਾਊਸਿੰਗ ਅਤੇ ਬੈਂਕ ਰਿਕਵਰੀ ਮਾਮਲਿਆਂ,ਲੇਬਰ ਕੇਸ, ਬਿਜਲੀ ਅਤੇ ਪਾਣੀ ਦੇ ਬਿਲ ਅਤੇ ਕ੍ਰਿਮਿਨਲ ਕੰਪਾਉਡੇਬਲ, ਮੈਟਰੀਮੋਨੀਅਲ ਅਤੇ ਹੋਰ ਸਿਵਲ ਕੇਸਾਂ ਨਾਲ਼ ਸਬੰਧਤ ਕਰਵਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਕੀਤੀ ਗਈ ।ਇਸ ਮੀਟਿੰਗ ਵਿੱਚ ਜਿਲੇ ਦੇ ਵੱਖ ਵੱਖ ਬੈਂਕਾ ਦੇ ਮੈਨੇਜਰ ਅਤੇ ਬੀਮਾ ਕੰਪਨੀ ਦੇ ਮੈਨਜਰ ਸਾਹਿਬਾਨਾਂ ਨੇ ਭਾਗ ਲਿਆ । ਇਸ ਮੌਕੇ ਤੇ ਬੋਲਦਿਆਂ ਸ਼੍ਰੀ ਬਲਵਿੰਦਰ ਸਿੰਘ ਸੰਧੂ ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 09 ਸਤੰਬਰ ਨੂੰ ਬੈਂਕ ਰਿਕਵਰੀ ਅਤੇ ਚੈਕ ਬਾਊਂਸਿੰਗ ਮਾਮਲਿਆਂ ਤੋਂ ਇਲਾਵਾ ਹਰ ਤਰਾਂ ਦੇ ਕੇਸਾਂ ਨਾਲ਼ ਸਬੰਧਤ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿੱਚ ਉਪਰੋਕਤ ਕੇਸਾਂ ਨਾਲ਼ ਸਬੰਧਤ ਮਾਮਲਿਆਂ ਦਾ ਨਿਪਟਾਰਾ ਮੌਕੇ ਤੇ ਕੀਤਾ ਜਾਵੇਗਾ ।ਉਹਨਾ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਦੂਜੇ ਮਹੀਨੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਂਦੀ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਟਿਕਾਊ ਨਿਆਂ ਪ੍ਰਾਪਤ ਹੁੰਦਾ ਹੈ ਅਤੇ ਇਹਨਾ ਦੀ ਅੱਗੇ ਕੋੲ. ਅਪੀਲ ਨਹੀਂ ਹੁੰਦੀ ।ਉਹਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਇਆ ਜਾਵੇ।ਇਸ ਤੋਂ ਇਲਾਵਾ ਜਾਣਕਾਰੀ ਦਿੰਦਿਆਂ ਅਜੀਤਪਾਲ ਸਿੰਘ ਸੀ ਜੇ ਐਮ ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਨਾਲ਼ ਸਬੰਧਤ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ।