ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਲੋਕ ਨਿਭਾਉਣ ਅਹਿਮ ਭੂਮਿਕਾ-ਗੁਰਮੀਤ ਟਿਵਾਣਾ

ਪਿੰਡ ਸੀਚੇਵਾਲ ’ਚ ਵਾਤਾਵਰਣ ਦੀ ਸੰਭਾਲ ਤੇ ਕਾਨੂੰਨੀ ਜਾਗਰੂਕਤਾ ਸਬੰਧੀ ਹੋਇਆ ਸੈਮੀਨਾਰ

ਜਲੰਧਰ 23 ਅਗਸਤ 2017 – ਜ਼ਿਲ੍ਹਾ ਤੇ ਸੇਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ¦ਧਰ ਦੀ ਯੋਗ ਰਹਿਨੁਮਾਈ ਹੇਠ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ¦ਧਰ ਵਲੋਂ ਪਿੰਡ ਸੀਚੇਵਾਲ ਵਿਖੇ ਕਾਨੂੰਨੀ ਜਾਗਰੂਕਤਾ ਕੈਂਪ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ¦ਧਰ ਸ੍ਰੀ ਗੁਰਮੀਤ ਟਿਵਾਣਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਸਨ। ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰਮੀਤ ਟਿਵਾਣਾ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਵਾਤਾਵਰਣ ਵਿੱਚ ਹੀ ਅਸੀਂ ਪੂਰੀ ਤਰ੍ਹਾਂ ਤੰਦਰੁਸਤ ਰਹਿ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੁੱਧਤਾ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਛਾਂਦਾਰ ਤੇ ਫਲਦਾਰ ਬੂਟੇ ਲਗਾਉਣ। ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋੜਵੰਦਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਕਚਿਹਰੀ ਵਿਖੇ ਸਥਿਤ ਵਿਕਲਪੀ ਝਗੜਾ ਨਿਵਾਰਣ ਕੇਂਦਰ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਵਲੋਂ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ ਅਤੇ ਵਿਕਟਮ ਕੰਪਨਸੇਸਨ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਮੁੱਖ ਮੰਤਵ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣਾ ਹੈ ਇਸ ਲਈ ਉਨਾਂ ਦੀ ਸੰਸਥਾ ਵਲੋਂ ਵੱਧ ਤੋਂ ਵੱਧ ਪੌਦੇ ਲਗਾਏ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਸਿਰਫ਼ ਪੌਦਾ ਲਗਾਉਣ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਸ ਪੌਦੇ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਉਨਾਂ ਵਲੋਂ ਲਗਾਇਆ ਗਿਆ ਇਹ ਪੌਦਾ ਦਰੱਖਤ ਬਣ ਕੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਦੇਣ ਵਿੱਚ ਸਹਾਈ ਹੋ ਸਕੇ। ਇਸ ਮੌਕੇ ਉਨਾਂ ਨੇ ਲੋਕਾਂ ਨੂੰ ਕਚਿਹਰੀਆਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲੋਹੀਆਂ, ਸੀਨੀਅਰ ਸਹਾਇਕ ਸ੍ਰੀ ਜਗਨ ਨਾਥ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ ਤੇ ਪੰਚ ਹਾਜ਼ਰ ਸਨ।

Send this to a friend