ਪ੍ਰਧਾਨ ਮੰਤਰੀ ਨੇ ਉਡੀਕ ਕਰਨ ਲਈ ਕਿਹਾ
ਨਵੀਂ ਦਿੱਲੀ, 23 ਅਗਸਤ- ਇਕ ਹਫਤੇ ’ਚ ਹੋਏ ਦੋ ਵਡੇ ਰੇਲ ਹਾਦਸਿਆਂ ਕਾਰਨ ਆਲੋਚਨਾ ਦਾ ਸ਼ਿਕਾਰ ਹੋ ਰਹੇ ਕੇਂਦਰੀ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ।ਇਸ ਤੋਂ ਪਹਿਲਾਂ ਹੀ ਰੇਲਵੇ ਬੋਰਡ ਦੇ ਚੇਅਰਮੈਨ ਏਕੇ ਮਿਤਲ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਅਸਤੀਫ਼ਾ ਦੇ ਦਿਤਾ ਸੀ।ਸਰਕਾਰ ਨੇ ਏਅਰ ਇੰਡੀਆ ਦੇ ਸੀਐਮਡੀ ਰਹੇ ਸ੍ਰੀ ਅਸ਼ਵਨੀ ਲੋਹਾਨੀ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਪ੍ਰਭੂ ਦਾ ਅਸਤਿਫਾ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਨੂੰ ਉਡੀਕ ਕਰਨ ਲਈ ਕਿਹਾ ਗਿਆ ਹੈ। ਇਹ ਸਮਝਿਆ ਜਾ ਰਿਹਾ ਹੈ ਕਿ ਇਕ ਹਫਤੇ ਦੇ ਅੰਦਰ-ਅੰਦਰ ਕੇਂਦਰੀ ਮੰਤਰੀ ਮੰਡਲ ਵਿੱਚ ਵੱਡਾ ਬਦਲਾਅ ਹੋ ਰਿਹਾ ਹੈ। ਉਤਰ ਪ੍ਰਦੇਸ਼ ’ਚ ਹੋਏ ਵਡੇ ਦੋ ਰੇਲ ਹਾਦਸਿਆਂ ਤੋਂ ਬਾਅਦ ਸਰਕਾਰ ਅਤੇ ਰੇਲ ਮੰਤਰਾਲੇ ਦੀ ਲਗਾਤਾਰ ਆਲੋਚਨਾ ਹੋ ਰਹੀ ਹੈ ਬੁਧਵਾਰ ਸਵੇਰ ਨੂੰ ਓਰਿਆ ਦੇ ਕੋਲ ਕੈਫੀਅਤ ਐਕਸਪ੍ਰੈਸ ਦੇ ਡਬੇ ਪਟੜੀ ਤੋਂ ਉਤਰ ਗਈ। ਇਸ ਘਟਨਾ ‘ਚ 74 ਲੋਕਾਂ ਦੇ ਜ਼ਖਮੀ ਹੋ ਗਏ।ਪਿਛਲੇ ਸ਼ੁਕਰਵਾਰ ਨੂੰ ਮੁਜ਼ਫਰਨਗਰ ‘ਚ ਹਰਿਦੁਆਰ-ਉਤਕਲ ਐਕਸਪ੍ਰੈਸ ਦੇ ਪਟੜੀ ਤੋਂ ਹੇਠਾਂ ਉਤਰਨ ਨਾਲ 24 ਲੋਕਾਂ ਦੀ ਮੌਤ ਹੋ ਗਈ ਸੀ ਤੇ 150 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸੀ।