ਡੀਜੀਪੀ ਪੰਜਾਬ ਵੱਲੋਂ ਜ਼ਿਲਾ ਸੰਗਰੂਰ ਤੇ ਬਰਨਾਲਾ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਸੰਗਰੂਰ, 23 ਅਗਸਤ (ਸੰਜੀਵ ਸਿੰਗਲਾ)- ਸੂਬੇ ਅੰਦਰ ਅਮਨ ਸ਼ਾਂਤੀ ਭੰਗ ਕਰਨ ਤੇ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤੀ ਨਾਲ ਨਿਪਟਿਆ ਜਾਵੇਗਾ। ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰਾਂ ਸੁਰਖਿਅਤ ਰਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਮੁਤਾਬਿਕ ਹਰੇਕ ਜ਼ਿਲੇ ਅੰਦਰ ਪੁਲਿਸ ਅਮਲਾ ਤਾਇਨਾਤ ਕੀਤਾ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਪੁਲਿਸ ਅਧਿਕਾਰੀਆਂ, ਅਰਧ ਸਰੁਖਿਆ ਬਲ, ਬੀ.ਐਸ.ਐਫ, ਸੀ.ਆਰ.ਪੀ.ਐਫ, ਪੰਜਾਬ ਕਮਾਂਡੋਜ਼ ਬਟਾਲੀਅਨਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਆਏ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਸ਼੍ਰੀ ਸੁਰੇਸ਼ ਅਰੋੜਾ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ।ਡੀ.ਜੀ.ਪੀ ਸ਼੍ਰੀ ਸੁਰੇਸ਼ ਅਰੋੜਾ ਨੇ ਦਸਿਆ ਕਿ ਮੁਖ ਮੰਤਰੀ (ਪੰਜਾਬ) ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੁਲਿਸ ਨੂੰ ਨਿਰਦੇਸ਼ ਦਿਤੇ ਹਨ ਕਿ ਕਿਸੇ ਨੂੰ ਵੀ ਰਾਜ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਉਨਾਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਦੇ ਆਦੇਸ਼ ਦਿਤੇ। ਇਸ ਤੋਂ ਪਹਿਲਾ ਉਨਾਂ ਪੁਲਿਸ ਅਧਿਕਾਰੀਆਂ ਤੋਂ ਸੁਰਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨਾਂ ਨੂੰ ਹਰ ਸਮੇਂ ਚੌਕਸ ਰਹਿਣ ਤੇ ਹਰ ਹਾਲਾਤ ਵਿਚ ਅਮਨ ਸ਼ਾਂਤੀ ਤੇ ਆਪਸੀ ਭਾਈਚਾਰਾ ਕਾਇਮ ਰਖਣ ਦੇ ਨਿਰਦੇਸ਼ ਦਿਤੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਫਵਾਹਾਂ ਤੇ ਅਮਲ ਨਾ ਕਰਨ ਅਤੇ ਸੋਸ਼ਲ ਮੀਡੀਆਂ ਤੇ ਕੋਈ ਇਤਾਰਜਯੋਗ ਸਮਗਰੀ ਪੋਸਟ ਕਰਨ ਤੋਂ ਗੁਰੇਜ਼ ਕਰਨ।ਇਸ ਮੌਕੇ ਉਨਾਂ ਦੇ ਨਾਲ ਡੀ.ਜੀ.ਪੀ ਲਾਅ ਐਂਡ ਆਰਡਰ ਸ. ਹਰਦੀਪ ਸਿੰਘ ਢਿਲੋਂ, ਡੀ.ਜੀ.ਪੀ. ਇੰਟੈਲੀਜੈਂਸ ਸ਼੍ਰੀ ਦਿਨਕਰ ਗੁਪਤਾ, ਆਈ. ਜੀ. ਪਟਿਆਲਾ ਅਮਰਦੀਪ ਸਿੰਘ ਰਾਏ, ਡੀ.ਆਈ.ਜੀ. ਪਟਿਆਲਾ ਸੁਖਚੈਨ ਸਿੰਘ ਗਿਲ, ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ, ਜ਼ਿਲਾ ਪੁਲਿਸ ਮੁਖੀ ਮਨਦੀਪ ਸਿੰਘ ਸਿਧੂ, ਜ਼ਿਲਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਅਤੇ ਹੋਰ ਵਖ-ਵਖ ਪੁਲਿਸ ਅਧਿਕਾਰੀ ਹਾਜ਼ਰ ਸਨ।

Send this to a friend